ਕੌਮਾਂਤਰੀ ਸਰਹੱਦ ਦੇ ਨੇੜੇ ਡਰੋਨ ਦੀ ਹਲਚਲ, BSF ਨੇ ਕੀਤੇ ਰਾਊਂਡ ਫਾਇਰ

by jaskamal

ਨਿਊਜ਼ ਡੈਸਕ : ਸਰਹੱਦ ਪਾਰੋਂ ਗੁਆਂਢੀ ਮੁਲਕ ਪਾਕਿਸਤਾਨ ਭਾਰਤ ਵਿਰੁੱਧ ਨਿੱਤ ਨਵੀਆਂ ਸਾਜ਼ਿਸ਼ਾਂ ਰਚਦਾ ਰਹਿੰਦਾ ਹੈ। ਇਸ ਦੇ ਨਾਲ ਹੀ ਪਾਕਿਸਤਾਨ ਸਰਹੱਦ 'ਤੇ ਅਸ਼ਾਂਤੀ ਫੈਲਾਉਣ ਲਈ ਲਗਾਤਾਰ ਡਰੋਨ ਨਾਲ ਹਮਲੇ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਜਿੱਥੇ ਬੀਤੀ ਰਾਤ ਰਾਜਸਥਾਨ ਦੇ ਸ਼੍ਰੀਗੰਗਾਨਗਰ ਜ਼ਿਲ੍ਹੇ 'ਚ ਅੰਤਰਰਾਸ਼ਟਰੀ ਸਰਹੱਦ ਨੇੜੇ ਇਕ ਡਰੋਨ ਦੀ ਹਰਕਤ ਦੇਖੀ ਗਈ, ਜਿਸ ਤੋਂ ਬਾਅਦ ਸੀਮਾ ਸੁਰੱਖਿਆ ਬਲ (ਬੀਐੱਸਐੱਫ) ਦੇ ਜਵਾਨਾਂ ਨੇ ਡਰੋਨ 'ਤੇ ਕਰੀਬ 18 ਰਾਊਂਡ ਫਾਇਰ ਕੀਤੇ।

ਬੀਐੱਸਐੱਫ ਦੇ ਇਕ ਅਧਿਕਾਰੀ ਨੇ ਕਿਹਾ ਕਿ "ਅੰਤਰਰਾਸ਼ਟਰੀ ਸਰਹੱਦੀ ਖੇਤਰ ਦੇ ਨੇੜੇ ਸ਼੍ਰੀਗੰਗਾਨਗਰ ਜ਼ਿਲ੍ਹੇ 'ਚ ਬੀਤੀ ਰਾਤ ਡਰੋਨ ਦੀ ਆਵਾਜਾਈ ਦੇਖੀ ਗਈ। ਇਸ ਦੇ ਨਾਲ ਹੀ ਬੀਐੱਸਐੱਫ ਦੇ ਜਵਾਨਾਂ ਵੱਲੋਂ ਕਰੀਬ 18 ਰਾਊਂਡ ਫਾਇਰ ਕਰਨ ਤੋਂ ਬਾਅਦ ਡਰੋਨ ਵਾਪਸ ਪਰਤਿਆ। ਇਸ ਸਬੰਧੀ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

More News

NRI Post
..
NRI Post
..
NRI Post
..