ਨੋਟਾਂ ‘ਤੇ ਦੇਵਤਿਆਂ ਦੀ ਤਸਵੀਰ ਨੂੰ ਲੈ ਕੇ ਰਾਜ ਕੁਮਾਰ ਵੇਰਕਾ ਦਾ ਵੱਡਾ ਬਿਆਨ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਭਾਰਤੀ ਨੋਟਾਂ ਤੇ ਤਸਵੀਰ ਬਦਲਣ ਨੂੰ ਲੈ ਕੇ ਬਿਆਨ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਸਿਆਸਤ ਕਾਫੀ ਭੱਖਦੀ ਨਜ਼ਰ ਆ ਰਹੀ ਹੈ। ਦੱਸ ਦਈਏ ਕਿ ਉਨ੍ਹਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਰਤੀ ਨੋਟਾਂ ਤੇ ਮਾਤਾ ਲੱਛਮੀ ਤੇ ਗਣੇਸ਼ ਜੀ ਦੀ ਤਸਵੀਰ ਲਗਾਉਣ ਦੀ ਅਪੀਲ ਕੀਤੀ ਸੀ। ਇਸ ਬਿਆਨ ਤੋਂ ਬਾਅਦ ਹੁਣ ਅੰਮ੍ਰਿਤਸਰ ਤੋਂ ਭਾਜਪਾ ਆਗੂ ਰਾਜ ਕੁਮਾਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ । ਉਨ੍ਹਾਂ ਨੇ ਕਿਹਾ ਡਾ. ਭੀਮ ਰਾਓ ਅੰਬੇਡਕਰ ਜੀ ਨੇ ਸੰਵਿਧਾਨ ਲਿਖਿਆ ਸੀ ਤੇ ਉਨ੍ਹਾਂ ਦੀ ਤਸਵੀਰ ਭਾਰਤੀ ਨੋਟਾਂ 'ਤੇ ਜ਼ਰੂਰ ਲੱਗਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਹਮੇਸ਼ਾ ਹੀ ਡਾ. ਭੀਮ ਰਾਓ ਅੰਬੇਡਕਰ ਜੀ ਦੇ ਇਤਿਹਾਸ ਨੂੰ ਮਿਟਾਉਣ ਦੀ ਕੋਸ਼ਿਸ਼ ਹੁੰਦੀ ਰਹੀ ਹੈ ਪਰ PM ਮੋਦੀ ਦਾ ਮੈ ਧੰਨਵਾਦ ਕਰਦਾ ਹਾਂ , ਜਿਨ੍ਹਾਂ ਨੇ ਬਾਬਾ ਸਾਹਿਬ ਦੇ ਨਾਂ ਨੂੰ ਅਗੇ ਵਧਾਇਆ ਹੈ।