ਰਾਜੋਆਣਾ ਦੀ ਭੈਣ ਨੇ ਜ਼ਿਮਨੀ ਚੋਣ ਲੜਨ ਤੋਂ ਕੀਤਾ ਇਨਕਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਰਾਜੋਆਣਾ ਨੇ ਸੰਗਰੂਰ ਜ਼ਿਮਨੀ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਚੋਣ ਲੜਨ 'ਚ ਅਸਮਰੱਥ ਹਾਂ। ਅਸੀਂ ਸਭ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹਾਂ।

ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਬਣੇ ਮੋਰਚੇ ਨੇ ਪੰਥਕ ਸੋਚ ਰੱਖਣ ਵਾਲਿਆਂ ਦੀ ਮੰਗ ’ਤੇ ਸੰਗਰੂਰ ਜ਼ਿਮਨੀ ਚੋਣ ’ਚ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਚੋਣ ਮੈਦਾਨ ’ਚ ਉਤਾਰਨ ਦਾ ਫ਼ੈਸਲਾ ਕੀਤਾ ਸੀ। ਕਮਲਦੀਪ ਕੌਰ ਨੇ ਕਿਹਾ ਸੀ ਕਿ ਉਹ ਚੋਣ ਲੜਨ ਨੂੰ ਲੈ ਕੇ ਭਰਾ ਰਾਜੋਆਣਾ ਨਾਲ ਮੁਲਾਕਾਤ ਕਰਨਗੇ ।