ਨਵੀਂ ਦਿੱਲੀ,(ਦੇਵ ਇੰਦਰਜੀਤ)- ਖੇਤੀ ਕਾਨੂੰਨਾਂ ਵਿਰੁੱਧ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਵਲੋਂ ਚੱਕਾ ਜਾਮ ਦਾ ਐਲਾਨ ਕੀਤਾ ਗਿਆ ਹੈ। ਇਸੇ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ ਦਿੱਲੀ 'ਚ ਚੱਕਾ ਜਾਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਪਣੇ ਸਮਰਥਕਾਂ ਨੂੰ ਅਪੀਲ ਕੀਤੀ ਕਿ ਜਿਹੜੇ ਲੋਕ ਜਿੱਥੇ ਹਨ, ਉਹ ਆਪੋ-ਆਪਣੀਆਂ ਥਾਵਾਂ ਤੋਂ ਚੱਕਾ ਜਾਮ ਕਰਨਗੇ।

