ਰਾਕੇਸ਼ ਟਿਕੈਤ ਦੀ ਸਰਕਾਰ ਨੂੰ ਧਮਕੀ ਕਿਹਾ : ਇਕ ਵਾਰ ਫਿਰ ਕਿਸਾਨ ਅੰਦੋਲਨ ਖੜ੍ਹੇ ਹੁੰਦੇ ਦੇਰ ਨਹੀਂ ਲੱਗੇਗੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਦੀ ਸਰਕਾਰ ਵਲੋਂ ਰੱਦ ਕੀਤੇ ਜਾਣ ਚੁੱਕੇ ਖੇਤੀ ਕਾਨੂੰਨਾਂ ਨੂੰ ਲੈ ਕੇ ਇਕ ਵਾਰ ਫਿਰ ਤੋਂ ਸਿਆਸਤ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਇਨ੍ਹਾਂ ਖੇਤੀ ਕਾਨੂੰਨਾਂ ਦੇ ਸਬੰਧ ’ਚ ਸੁਪਰੀਮ ਕੋਰਟ ਵਲੋਂ ਨਿਯੁਕਤ ਕਮੇਟੀ ਦੀ ਰਿਪੋਰਟ ਜਨਤਕ ਹੋਣ ਤੋਂ ਬਾਅਦ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਇਕ ਵਾਰ ਫਿਰ ਕਿਸਾਨ ਅੰਦੋਲਨ ਦੀ ਧਮਕੀ ਦਿੱਤੀ ਹੈ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਇਸ ਬਾਬਤ ਟਵੀਟ ਕੀਤਾ, ‘‘ਤਿੰਨੋਂ ਖੇਤੀ ਕਾਨੂੰਨਾਂ ਦੇ ਸਮਰਥਨ ’ਚ ਘਨਵਤ ਨੇ ਸੁਪਰੀਮ ਕੋਰਟ ਨੂੰ ਸੌਂਪੀ ਰਿਪੋਰਟ ਜਨਤਰ ਕਰ ਕੇ ਸਾਬਤ ਕਰ ਦਿੱਤਾ ਕਿ ਉਹ ਕੇਂਦਰ ਸਰਕਾਰ ਦੀ ਹੀ ਕਠਪੁਤਲੀ ਸਨ। ਇਸ ਦੀ ਆੜ ’ਚ ਇਨ੍ਹਾਂ ਬਿੱਲਾਂ ਨੂੰ ਫਿਰ ਤੋਂ ਲਿਆਉਣ ਦੀ ਕੇਂਦਰ ਦੀ ਮੰਸ਼ਾ ਹੈ ਤਾਂ ਦੇਸ਼ ’ਚ ਹੋਰ ਵੱਡਾ ਕਿਸਾਨ ਅੰਦੋਲਨ ਖੜ੍ਹੇ ਹੁੰਦੇ ਦੇਰ ਨਹੀਂ ਲੱਗੇਗੀ।

ਦੱਸ ਦੇਈਏ ਕਿ ਕਮੇਟੀ ਨੇ ਇਸ ਰਿਪੋਰਟ ਨੂੰ ਪਿਛਲੇ ਸਾਲ 19 ਮਾਰਚ ਨੂੰ ਸੁਪਰੀਮ ਕੋਰਟ ਨੂੰ ਸੌਂਪ ਦਿੱਤਾ ਸੀ। 3 ਮੈਂਬਰੀ ਕਮੇਟੀ ਨੇ ਸੂਬਿਆਂ ਨੂੰ ਘੱਟੋ-ਘੱਟ ਸਮਰਥਨ ਮੁੱਲ ਪ੍ਰਣਾਲੀ ਨੂੰ ਕਾਨੂੰਨੀ ਰੂਪ ਦੇਣ ਦੀ ਸੁਤੰਤਰਤਾ ਸਮੇਤ ਕਾਨੂੰਨਾਂ ’ਚ ਕਈ ਬਦਲਾਅ ਦਾ ਵੀ ਸੁਝਾਅ ਦਿੱਤਾ ਸੀ। ਕਮੇਟੀ ਦੇ ਮੈਂਬਰਾਂ ’ਚੋਂ ਇਕ ਅਨਿਲ ਘਨਵਟ ਨੇ ਰਾਸ਼ਟਰੀ ਰਾਜਧਾਨੀ ’ਚ ਪ੍ਰੈੱਸ ਕਾਨਫਰੰਸ ’ਚ ਰਿਪੋਰਟ ਦੇ ਨਤੀਜੇ ਜਾਰੀ ਕੀਤੇ ਹਨ।

More News

NRI Post
..
NRI Post
..
NRI Post
..