ਕਿਸਾਨ ਅੰਦੋਲਨ ਦੌਰਾਨ ਦਰਜ਼ ਹੋਏ ਮਾਮਲਿਆਂ ਨੂੰ ਲੈ ਕੇ ਰਾਕੇਸ਼ ਟਿਕੈਤ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੇਂਦਰ ਸਰਕਾਰ ਕਿਸਾਨ ਅੰਦੋਲਨ ਨਾਲ ਜੁੜੇ 86 ਮਾਮਲਿਆਂ ਨੂੰ ਵਾਪਸ ਲੈਣ ਲਈ ਤਿਆਰ ਹੋ ਗਈ । ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਨੇ ਰਾਜ ਸਭਾ 'ਚ ਕਿਹਾ ਕਿ ਗ੍ਰਹਿ ਮੰਤਰਾਲਾ ਨੇ ਇਨ੍ਹਾਂ ਮਾਮਲਿਆਂ ਨੂੰ ਵਾਪਸ ਲੈਣ 'ਤੇ ਸਹਿਮਤੀ ਜਤਾਈ ਹੈ। ਉਨ੍ਹਾਂ ਨੇ ਕਿਹਾ ਰੇਲ ਮੰਤਰਾਲਾ ਨੇ ਕਿਸਾਨ ਅੰਦੋਲਨ ਦੌਰਾਨ ਰੇਲਵੇ ਸੁਰੱਖਿਆ ਫੋਰਸ ਵਲੋਂ ਦਰਜ਼ ਕੀਤੇ ਸਾਰੇ ਮਾਮਲਿਆਂ ਨੂੰ ਵਾਪਸ ਲੈਣ ਦੇ ਆਦੇਸ਼ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ 2021 'ਚ ਰੱਦ ਕੀਤੇ ਗਏ 3 ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਨੇ ਅੰਦੋਲਨ ਸ਼ੁਰੂ ਕੀਤਾ ਸੀ। ਇਸ ਅੰਦੋਲਨ ਦੌਰਾਨ ਕਈ ਕਿਸਾਨਾਂ 'ਤੇ ਮਾਮਲੇ ਦਰਜ ਕੀਤੇ ਗਏ ਸੀ। ਕਿਸਾਨ ਯੂਨੀਅਰ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਅੰਦੋਲਨ 'ਚ ਸ਼ਾਮਲ ਕਿਸਾਨਾਂ ਤੇ ਦਰਜ 86 ਮਾਮਲਿਆਂ ਨੂੰ ਗ੍ਰਹਿ ਮੰਤਰਾਲਾ ਵਾਪਸ ਲਵੇਗਾ ।