ਰਾਮਨਾਥ ਕੋਵਿੰਦ ਦੀ ਏਮਜ਼ ‘ਚ ਹੋਵੇਗੀ ਬਾਈਪਾਸ ਸਰਜਰੀ

by vikramsehajpal

ਦਿੱਲੀ,(ਦੇਵ ਇੰਦਰਜੀਤ) :ਰਾਸ਼ਟਰਪਤੀ ਦਫ਼ਤਰ ਨੇ ਸ਼ਨੀਵਾਰ ਨੂੰ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਸਿਹਤ ਬਾਰੇ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਹਤ ਦੀ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਬਾਈਪਾਸ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਹੈ, ਜਿਹੜੀ ਮੰਗਲਵਾਰ 30 ਮਾਰਚ ਨੂੰ ਹੋਣ ਦੀ ਸੰਭਾਵਨਾ ਹੈ। ਰਾਸ਼ਟਰਪਤੀ ਦੀ ਹਾਲਤ ਸਥਿਰ ਹੈ ਅਤੇ ਉਹ ਏਮਜ਼ ਵਿੱਚ ਮਾਹਰਾਂ ਦੀ ਨਿਗਰਾਨੀ ਵਿੱਚ ਹਨ।

ਜਿਕਰਯੋਗ ਹੈ ਕੀ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਤੋਂ ਬਾਅਦ ਸ਼ੁੱਕਰਵਾਰ ਨੂੰ ਰਾਸ਼ਟਰਪਤੀ ਕੋਵਿੰਦ ਨੂੰ ਸੈਨਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਹਸਪਤਾਲ ਮੁਤਾਬਕ ਉਨ੍ਹਾਂ ਦੀ ਹਾਲਤ ਫ਼ਿਲਹਾਲ ਸਥਿਰ ਹੈ। ਭਾਰਤੀ ਸੈਨਾ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਇੱਕ ਬਿਆਨ ਵਿੱਚ ਕਿਹਾ ਕਿ ਅਗਲੀ ਜਾਂਚ ਲਈ ਉਨ੍ਹਾਂ ਨੂੰ ਦਿੱਲੀ ਏਮਜ਼ ਵਿੱਚ ਭੇਜਿਆ ਗਿਆ ਹੈ। ਹਸਪਤਾਲ ਦੇ ਮੈਡੀਕਲ ਬੁਲੇਟਿਨ ਵਿੱਚ ਕਿਹਾ ਗਿਆ ਹੈ,''ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਹਾਲਤ ਸਥਿਰ ਹੈ। ਉਨ੍ਹਾਂ ਦੀ ਅਗਲੀ ਜਾਂਚ ਲਈ ਏਮਜ਼ ਭੇਜਿਆ ਗਿਆ ਹੈ।

More News

NRI Post
..
NRI Post
..
NRI Post
..