ਕਪੂਰਥਲਾ ਤੋਂ ਰਾਣਾ ਗੁਰਜੀਤ, ਅਮਰਗੜ੍ਹ ਤੋਂ ਜਸਵੰਤ ਸਿੰਘ, ਅੰਮ੍ਰਿਤਸਰ ਉੱਤਰੀ ਤੋਂ ਕੁੰਵਰ ਵਿਜੈ ਪ੍ਰਤਾਪ ਤੇ ਪਠਾਨਕੋਟ ਤੋਂ ਅਸ਼ਵਨੀ ਸ਼ਰਮਾ ਨੇ ਮਾਰੀ ਬਾਜ਼ੀ

by jaskamal

ਨਿਊਜ਼ ਡੈਸਕ : ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਕਾਂਗਰਸ ਨੇ ਆਪਣੀ ਜਿੱਤ ਦਾ ਖਾਤਾ ਖੋਲ੍ਹਦਿਆਂ ਰਾਣਾ ਗੁਰਜੀਤ ਸਿੰਘ ਨੇ ਕਰੂਰਥਲਾ ਹਲਕੇ ਤੋਂ ਜਿੱਤ ਕੀਤੀ ਹਾਸਲ ਕੀਤੀ ਹੈ। ਉਨ੍ਹਾਂ ਨੇ ਆਪਣੇ ਪੁੱਤਰ ਇੰਦਰ ਪ੍ਰਤਾਪ ਸਿੰਘ ਬਾਜਵਾ ਨੂੰ ਚੋਣ ਮੈਦਾਨ 'ਚ ਉਤਾਰਿਆ ਸੀ। ਦੱਸ ਦਈਏ ਕਿ ਇੰਦਰ ਪ੍ਰਤਾਪ ਬਾਜਵਾ ਨੂੰ 37769 ਵੋਟਾਂ ਹਾਸਲ ਕਰ ਕੇ ਜਿੱਤ ਹਾਸਲ ਕੀਤੀ ਹੈ।

ਇਸੇ ਤਰ੍ਹਾਂ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਉਮੀਦਵਾਰ ਜਸਵੰਤ ਸਿੰਘ ਗੱਜਣਮਾਜਰਾ ਨੇ ਵੀ ਜਿੱਤ ਹਾਸਲ ਕਰ ਲਈ ਹੈ। ਪਠਾਨਕੋਟ ਤੋਂ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ 6000 ਵੋਟਾਂ ਤੋਂ ਜਿੱਤ ਹਾਸਲ ਕੀਤੀ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁੰਵਰ ਵਿਜੈ ਪ੍ਰਤਾਪ ਨੇ ਜਿੱਤ ਦਰਜ ਕੀਤੀ ਹੈ।