ਅਕਾਲੀ ਦਲ ‘ਚ ਵਾਪਸੀ ਕਰਨਗੇ ਰਣਜੀਤ ਸਿੰਘ ਬ੍ਰਹਮਪੁਰਾ ! ਇਸ ਅਕਾਲੀ ਆਗੂ ਨੇ ਕੀਤੀ ਪੁਸ਼ਟੀ

by jaskamal

ਨਿਊਜ਼ ਡੈਸਕ (ਜਸਕਮਲ) : ਸਾਬਕਾ ਸੰਸਦ ਮੈਂਬਰ ਰਣਜੀਤ ਸਿੰਘ ਬ੍ਰਹਮਪੁਰਾ ਸ਼੍ਰੋਮਣੀ ਅਕਾਲੀ ਦਲ 'ਚ ਵਾਪਸੀ ਕਰਨਗੇ। ਉਹ ਕਰਨੈਲ ਸਿੰਘ ਪੀਰਮੁਹੰਮਦ ਸਮੇਤ ਕਈ ਟਕਸਾਲੀ ਆਗੂਆਂ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੀ ਹਾਜ਼ਰੀ 'ਚ ਸ਼ਾਮਲ ਹੋਣਗੇ। ਅਕਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਨੇ ਅਕਾਲੀ ਦਲ ’ਚ ਸ਼ਾਮਲ ਹੋਣ ਦੀ ਪੁਸ਼ਟੀ ਕੀਤੀ ਹੈ।

ਤਿੰਨ ਸਾਲ ਪਹਿਲਾਂ ਸ਼੍ਰੋਮਣੀ ਅਕਾਲੀ ਦਲ 'ਤੇ ਵੱਡੇ ਦੋਸ਼ ਲਾਕੇ ਵੱਖ ਹੋਣ ਤੋਂ ਬਾਅਦ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੜ ਵਾਪਸੀ ਸਭ ਲਈ ਹੈਰਾਨੀ ਬਣੀ ਹੋਈ ਹੈ। ਇਸ ਦੌਰਾਨ ਬ੍ਰਹਮਪੁਰਾ ਨੇ ਸੁਖਦੇਵ ਢੀਂਡਸਾ ਤੋਂ ਵੱਖ ਰਾਹ ਕੀਤਾ ਸੀ।ਵੀਰਵਾਰ ਨੂੰ ਬ੍ਰਹਮਪੁਰਾ ਸਮੇਤ ਵੱਡੀ ਗਿਣਤੀ ’ਚ ਆਗੂਆਂ ਦੇ ਮੁੜ ਅਕਾਲੀ ਦਲ ’ਚ ਸ਼ਾਮਲ ਹੋਣ ਨਾਲ ਜਿੱਥੇ ਅਕਾਲੀ ਦਲ ਨੂੰ ਮਾਝੇ ’ਚ ਵੱਡੀ ਤਾਕਤ ਮਿਲੇਗੀ, ਉੱਥੇ ਢੀਂਡਸਾ ਧੜੇ ਦਾ ਵੱਡਾ ਨੁਕਸਾਨ ਹੋ ਸਕਦਾ ਹੈ।

More News

NRI Post
..
NRI Post
..
NRI Post
..