ਬਲਾਤਕਾਰ ਮਾਮਲਾ : ਸਿਮਰਜੀਤ ਬੈਂਸ ਦੇ ਭਰਾ ਦੀਆਂ ਵਧੀਆਂ ਮੁਸ਼ਕਿਲਾਂ, ਅਦਾਲਤ ਨੇ 2 ਦਿਨਾਂ ਦੇ ਰਿਮਾਂਡ ‘ਤੇ ਭੇਜਿਆ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਸਿੰਘ ਬੈਂਸ ਨੂੰ ਪੁਲਿਸ ਨੇ ਬਲਾਤਕਾਰ ਦੇ ਇੱਕ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਸੀ। ਲੁਧਿਆਣਾ ਦੀ ਅਦਾਲਤ ਵਿੱਚ ਪੇਸ਼ ਹੋਏ ਹਨ। ਅਦਾਲਤ ਨੇ ਫੈਸਲਾ ਸੁਣਾਉਂਦਿਆਂ ਉਸ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਬਲਾਤਕਾਰ ਦੇ ਮਾਮਲੇ 'ਚ ਭਗੌੜਾ ਸਿਮਰਜੀਤ ਬੈਂਸ ਵੀ ਅਦਾਲਤ 'ਚ ਆਤਮ ਸਮਰਪਣ ਕਰ ਸਕਦਾ ਹੈ।

ਦੱਸ ਦਈਏ ਕਿ ਸਿਮਰਜੀਤ ਬੈਂਸ ਸਣੇ ਮਾਮਲੇ 'ਚ 7 ਮੁਲਜ਼ਮਾਂ ਤੇ ਚਾਰਜ ਲਾਏ ਗਏ ਸੀ। ਲੁਧਿਆਣਾ ਦੀ ਜ਼ਿਲ੍ਹਾ ਅਦਾਲਤ ਸਿਮਰਜੀਤ ਬੈਂਸ ਸਣੇ ਪਹਿਲਾਂ ਹੀ 7 ਲੋਕਾਂ ਨੂੰ ਭਗੌੜਾ ਕਰਾਰ ਕਰ ਚੁੱਕੀ ਸੀ।