ਪੁੱਤ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਮਹਿਲਾ ਨਾਲ ਕੀਤਾ ਜਬਰ-ਜਨਾਹ

by mediateam

ਵੈੱਬ ਡੈਸਕ : ਹਰ ਦਿਨ ਔਰਤਾਂ ਨਾਲ ਜਿਨਸੀ ਸ਼ੋਸ਼ਣ ਅਤੇ ਜਬਰ-ਜਨਾਹ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਮਹਿਲਾ ਨਾਲ ਉਸ ਦੇ ਪੁੱਤਰ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਜਬਰ-ਜਨਾਹ ਕੀਤਾ ਗਿਆ। ਜਾਣਕਾਰੀ ਮੁਤਾਬਕ ਹਰਿਆਣਾ ਦੇ ਚੀਕਾ ਦੀ ਰਹਿਣ ਵਾਲੀ ਮਹਿਲਾ ਨੇ ਦੋਸ਼ ਲਗਾਇਆ ਕਿ ਕਸੌਲੀ ਚੀਕਾ ਦਾ ਰਹਿਣ ਵਾਲੇ ਰਮਜੋਤ ਸਿੰਘ ਨਾਂਅ ਦੇ ਵਿਅਕਤੀ ਨੇ ਉਸ ਦੇ ਪੁੱਤਰ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜਨਾਹ ਕੀਤਾ।

ਪੀੜਤ ਮਹਿਲਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਮੁਲਜ਼ਮ ਫਾਰਮ ਭਰਨ ਦੇ ਬਹਾਨੇ ਉਸ ਨੂੰ ਚੰਡੀਗੜ੍ਹ ਲੈ ਗਿਆ ਅਤੇ ਉੱਥੇ ਜਾ ਕੇ ਉਸ ਨਾਲ ਜਬਰ-ਜਨਾਹ ਕੀਤਾ। ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

More News

NRI Post
..
NRI Post
..
NRI Post
..