ਗੁਰੂਗ੍ਰਾਮ ਡੈਸਕ (ਵਿਕਰਮ ਸਹਿਜਪਾਲ) : ਹਰਿਆਣਾ ਦੇ ਗੁਰੂਗ੍ਰਾਮ 'ਚ ਸਪੇਨ ਦੀ ਇੱਕ ਔਰਤ ਨਾਲ ਜਬਰ ਜਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਇਸ ਮਾਮਲੇ 'ਚ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਪੀੜਤ ਮਹਿਲਾ ਨੇ ਇੱਕ ਪ੍ਰੋਡ਼ਕਸ਼ਨ ਹਾਊਸ ਦੇ ਅਸਿਸਟੈਂਟ ਮੇਨੈਜਰ 'ਤੇ ਜਬਰ ਜਨਾਹ ਦਾ ਦੋਸ਼ ਲਗਾਇਆ ਹੈ।
ਇਸ ਬਾਰੇ ਪੀੜਤ ਮਹਿਲਾ ਨੇ ਦੱਸਿਆ ਕਿ ਬੀਤੀ ਰਾਤ ਉਸ ਨਾਲ ਜਬਰ ਜਨਾਹ ਕੀਤਾ ਗਿਆ। ਉਸ ਨੇ ਦੱਸਿਆ ਕਿ ਉਹ ਇੱਕ ਸਾਲ ਦੀ ਟ੍ਰੇਨਿੰਗ ਲਈ ਸਪੇਨ ਤੋਂ ਭਾਰਤ ਆਈ ਸੀ। ਪੁਲਿਸ ਨੇ ਜਾਣਕਾਰੀ ਮਿਲਦਿਆਂ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।



