ਰਾਜੋਆਣਾ ਦੀ ਰਿਹਾਈ ਦੀ ਮੰਗ ‘ਤੇ ਭੜਕੇ ਰਵਨੀਤ ਬਿੱਟੂ, ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਲਵੰਤ ਸਿੰਘ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਨ 'ਤੇ ਭੜਕੇ ਕਾਂਗਰਸ ਆਗੂ ਰਵਨੀਤ ਬਿੱਟੂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਬਿੱਟੂ ਨੇ ਟਵੀਟ ਕਰਕੇ ਕਿਹਾ ਕਿ ਸੁਖਬੀਰ ਬਾਦਲ ਵੱਲੋਂ ਵਾਰ-ਵਾਰ ਰਾਜੋਆਣਾ ਦੀ ਰਿਹਾਈ ਦੀ ਮੰਗ ਕਰਨ ਦਾ ਮਤਲਬ ਹੈ ਕਿ ਸੁਖਬੀਰ ਮੈਨੂੰ ਤੇ ਮੇਰੇ ਪਰਿਵਾਰ ਨੂੰ ਨੁਕਸਾਨ ਪਹੁੰਚਾਉਣਾ ਚਾਹੁੰਦੇ ਹਨ।

ਦਰਅਸਲ, ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ ਰਿਹਾਅ ਕਰਨ ਦੀ ਅਪੀਲ ਕੀਤੀ ਸੀ। ਇਸ ਗੱਲ ਤੋਂ ਖਫ਼ਾ ਹੋਏ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਦੇ ਟਵੀਟ ਸਾਹਮਣੇ ਆਏ ਹਨ, ਜਿਨ੍ਹਾਂ 'ਚ ਉਨ੍ਹਾਂ ਸੁਖਬੀਰ ਬਾਦਲ ਖ਼ਿਲਾਫ਼ ਰੱਜ ਕੇ ਭੜਾਸ ਕੱਢੀ ਹੈ।

ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਨੇ ਦੇਸ਼ ਦੇ ਸਭ ਤੋਂ ਵੱਡੇ ਅੱਤਵਾਦੀ ਦੀ ਰਿਹਾਈ ਦੀ ਮੰਗ ਕੀਤੀ ਹੈ, ਜੋ ਦੇਸ਼ ਵਿਰੋਧੀ ਤਾਕਤਾਂ ਦੀ ਇਕ ਬਹੁਤ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ। ਬਿੱਟੂ ਨੇ ਕਿਹਾ ਕਿ ਬਾਦਲ ਪਰਿਵਾਰ ਉਸ ਅੱਤਵਾਦੀ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ, ਜਿਸ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਨਾਲ 17 ਹੋਰ ਵਿਅਕਤੀਆਂ ਨੂੰ ਸ਼ਹੀਦ ਕਰ ਦਿੱਤਾ ਸੀ।