ਬੱਬੂ ਮਾਨ ਤੇ ਮਨਕੀਰਤ ਦੇ ਕਤਲ ਦੀ ਸਾਜਿਸ਼ ਕਰਨ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ ਪੁਲਿਸ ਦੇ ਸ਼ਪੈਸ਼ਲ ਸੈੱਲ ਨੇ ਬੀਤੀ ਦਿਨੀ ਪੰਜਾਬੀ ਗਾਇਕ ਬੱਬੂ ਮਾਨ ਤੇ ਮਨਕੀਰਤ ਔਲਖ ਦਾ ਕਤਲ ਕਰਨ ਦੀ ਸਾਜਿਸ਼ ਕਰਨ ਵਾਲੇ ਬੰਬੀਹਾ ਗੈਂਗ ਦੇ 4 ਗੈਂਗਸਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੁਣ ਇਸ ਮਾਮਲੇ ਨੂੰ ਲੈ ਕੇ ਕਾਂਗਰਸੀ ਸਸੰਦ ਮੈਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਗਾਇਕ ਨਿਸ਼ਾਨੇ 'ਤੇ ਸਨ ਜਾਂ ਨਹੀ... ਇਹ ਤਾਂ ਕਾਰਵਾਈ ਤੋਂ ਬਾਅਦ ਹੀ ਪਤਾ ਲੱਗੇਗਾ ਪਰ ਇਹ ਗਾਇਕ ਵੀ ਘੱਟ ਨਹੀ ਹਨ। ਬਿੱਟੂ ਨੇ ਕਿਹਾ ਕਿ ਗਾਇਕ ਵੀ ਇੱਕ ਦੂਜੇ ਨੂੰ ਦਵਾਉਣ ਲਈ ਫੋਨ ਕਰਵਾਉਂਦੇ ਹਨ । ਇਸ ਲਈ ਇਨ੍ਹਾਂ ਨੂੰ ਵੀ ਅਜਿਹੇ ਕੰਮਾਂ ਤੋਂ ਬਾਜ਼ ਆਉਣਾ ਚਾਹੀਦਾ ਹੈ । ਬਿੱਟੂ ਨੇ ਕਿਹਾ ਪਹਿਲਾਂ ਗਾਇਕ ਸਿੱਧੂ ਮੂਸੇਵਾਲਾ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ । ਜਿਸ ਕਾਰਨ ਅੱਜ ਵੀ ਉਨ੍ਹਾਂ ਨੇ ਮਾਪਿਆਂ ਨੂੰ ਇਨਸਾਫ਼ ਲਈ ਥੱਕੇ ਖਾਣੇ ਪੈ ਰਹੇ ਹਨ। ਜ਼ਿਕਰਯੋਗ ਹੈ ਕਿ ਪੁਲਿਸ ਵਲੋਂ ਬੱਬੂ ਮਾਨ ਤੇ ਮਨਕੀਰਤ ਔਲਖ ਦਾ ਕਤਲ ਕਰਨ ਦੀ ਸਾਜਿਸ਼ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਵਲੋਂ ਦੋਸ਼ੀਆਂ ਕੋਲੋਂ 4 ਪਿਸਤੌਲ, ਜ਼ਿੰਦਾ ਕਾਰਤੂਸ ਤੇ 1 ਕਾਰ ਬਰਾਮਦ ਹੋਈ ਹੈ ।

More News

NRI Post
..
NRI Post
..
NRI Post
..