ਰਵਨੀਤ ਬਿੱਟੂ ਦਾ ਵੱਡਾ ਬਿਆਨ; ‘ਬੋਰੀਆਂ ‘ਚ ਪਾ-ਪਾ ਕੁੱਟਿਆ CM ਚੰਨੀ ਦਾ ਭਾਣਜਾ’

by jaskamal

ਨਿਊਜ਼ ਡੈਸਕ : ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਵੱਡਾ ਬਿਆਨ ਦਿੱਤਾ ਹੈ। ਰਵਨੀਤ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕੋਲੋਂ ਬਦਲਾ ਲਿਆ ਜਾ ਰਿਹਾ ਹੈ। ਉਨ੍ਹਾਂ ਦੇ ਰਿਸ਼ਤੇਦਾਰ ਹਨੀ ਨੂੰ 14 ਦਿਨਾਂ ਦੀ ਹਿਰਾਸਤ 'ਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੀਆਂ ਗੱਲਾਂ ਬਣਾ ਕੇ ਮੀਡੀਆ ਨੂੰ ਲੀਕ ਕੀਤੀਆਂ ਗਈਆਂ ਅਤੇ ਹਨੀ ਦਾ ਵਾਰ-ਵਾਰ ਰਿਮਾਂਡ ਮੰਗਿਆ ਹੈ ਤੇ ਉਸ ਨੂੰ ਮੂਹਰੇ ਨਹੀਂ ਆਉਣ ਦਿੱਤਾ ਜਾ ਰਿਹਾ।

ਰਵਨੀਤ ਬਿੱਟੂ ਨੇ ਕਿਹਾ ਕਿ ਉਸ ਦੇ ਸਰੀਰ 'ਤੇ ਕਰੰਟ ਲਾਇਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚੰਨੀ ਦੇ ਭਾਣਜੇ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਦੇ ਅਫ਼ਸਰ ਬੋਰੀਆਂ 'ਚ ਪਾ-ਪਾ ਕੁੱਟਦੇ ਰਹੇ। ਉਨ੍ਹਾਂ ਕਿਹਾ ਕਿ ਅਜਿਹਾ ਸਲੂਕ ਤਾਂ ਕੋਈ ਜਾਨਵਰਾਂ ਨਾਲ ਵੀ ਨਹੀਂ ਕਰਦਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਰੈਲੀ ਫੇਲ੍ਹ ਹੋਣ ਦਾ ਗੁੱਸਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਭੁਗਤਣਾ ਪੈ ਰਿਹਾ ਹੈ।

More News

NRI Post
..
NRI Post
..
NRI Post
..