ਬਾਗੀ ਹੋਏ ਸਾਬਕਾ ਵਿਧਾਇਕ ਅੰਗਦ ਸੈਣੀ ਦੀ Congress ‘ਚ ਵਾਪਸੀ

by jaskamal

ਨਿਊਜ਼ ਡੈਸਕ : ਸਾਬਕਾ ਵਿਧਾਇਕ ਅੰਗਦ ਸੈਣੀ ਨੇ ਮੁੜ ਕਾਂਗਰਸ ’ਚ ਵਾਪਸੀ ਕਰ ਲਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅੰਗਦ ਸੈਣੀ ਨੂੰ ਦੋਬਾਰਾ ਪਾਰਟੀ ਜੁਆਇਨ ਕਰਵਾਈ। ਇਸ ਦੀ ਜਾਣਕਾਰੀ ਰਾਜਾ ਵੜਿੰਗ ਨੇ ਖ਼ੁਦ ਟਵੀਟ ਕਰਕੇ ਦਿੱਤੀ ਹੈ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਹਰ ਵਰਕਰ ਨੂੰ ਮਾਣ-ਸਨਮਾਨ ਦਿੱਤਾ ਜਾਵੇਗਾ। ਅੰਗਦ ਸੈਣੀ ਨੇ ਕਿਹਾ ਕਿ ਉਹ ਕਾਂਗਰਸ ’ਚ ਦੋਬਾਰਾ ਸ਼ਾਮਲ ਹੋਣ ’ਤੇ ਬੇਹੱਦ ਖ਼ੁਸ਼ ਹਨ। ਇਸ ਦੌਰਾਨ ਰਾਜਾ ਵੜਿੰਗ ਨੇ ਸੈਣੀ ਨੂੰ ਗਲੇ ਲਗਾ ਕੇ ਮੁਬਾਰਕਾਂ ਵੀ ਦਿੱਤੀਆਂ।

ਰਾਜਾ ਵੜਿੰਗ ਨੇ ਕਿਹਾ ਕਿ ਅੰਗਦ ਸਿੰਘ ਦਾ ਪਰਿਵਾਰ ਪੁਰਾਣਾ ਕਾਂਗਰਸੀ ਪਰਿਵਾਰ ਹੈ, ਜੋ ਪਿਛਲੇ 60-70 ਸਾਲਾਂ ਤੋਂ ਕਾਂਗਰਸ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਗੱਲਾਂ ਨੂੰ ਭੁਲਾ ਕੇ ਅੱਗੇ ਵੱਲ ਵੱਧਣਾ ਚਾਹੀਦਾ ਹੈ। ਜਿਸ ਲਈ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਆਸ ਜ਼ਾਹਰ ਕਰਦੇ ਕਿਹਾ ਕਿ ਆਉਣ ਵਾਲਾ ਸਮਾਂ ਕਾਂਗਰਸ ਲਈ ਬਿਹਤਰ ਹੋਵੇਗਾ।