ਘਰ ‘ਚ ਹੀ ਬਗਾਵਤ! ਮੁੱਖ ਮੰਤਰੀ ਚਰਨਜੀਤ ਚੰਨੀ ਦਾ ਭਰਾ ਭਾਜਪਾ ‘ਚ ਸ਼ਾਮਲ…

by jaskamal

ਨਿਊਜ਼ ਡੈਸਕ (ਜਸਕਮਲ) : ਕਾਂਗਰਸ ਨੂੰ ਉਦੋਂ ਵੱਡਾ ਝਟਕਾ ਲੱਗਿਆ ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਭਰਾ ਜਸਵਿੰਦਰ ਸਿੰਘ ਧਾਲੀਵਾਲ, ਭਾਜਪਾ 'ਚ ਸ਼ਾਮਲ ਹੋ ਗਿਆ। ਭਾਜਪਾ ਵੱਲੋਂ ਕਾਂਗਰਸ 'ਚ ਇਹ ਵੱਡੀ ਸੰਨ੍ਹ ਲਾਈ ਗਈ ਹੈ। ਸੂਬਾ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਤੇ ਹੋਰ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਈ ਦਿੱਗਜ ਆਗੂ ਭਾਜਪਾ ‘ਚ ਸ਼ਾਮਲ ਹੋਏ।

ਇਸ ਮੌਕੇ ਕੇਂਦਰੀ ਜਲ ਸ਼ਕਤੀ ਮੰਤਰੀ ਤੇ ਪੰਜਾਬ ਭਾਜਪਾ ਦੇ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ, ਜਿਨ੍ਹਾਂ ਨੇ ਭਾਜਪਾ ਪਰਿਵਾਰ 'ਚ ਸ਼ਾਮਲ ਹੋਣ ਵਾਲੇ ਨਵੇਂ ਮੈਂਬਰਾਂ ਦਾ ਪਾਰਟੀ ਦੇ ਸਿਰੋਪਾਓ ਪਹਿਨਾ ਕੇ ਸਵਾਗਤ ਕੀਤਾ। ਇਸ ਦੌਰਾਨ ਭਾਜਪਾ ਦੇ ਸਮੂਹ ਮੈਂਬਰਾਂ ਨੇ ਇਕਜੁੱਟ ਹੋ ਕੇ ‘ਨਵਾਂ ਪੰਜਾਬ ਭਾਜਪਾ ਦੇ ਨਾਲ’ ਦੇ ਨਾਅਰੇ ਨਾਲ ਭਾਜਪਾ ਦੀ ਸਰਕਾਰ ਬਣਾਉਣ ਦੀ ਸਹੁੰ ਚੁੱਕੀ।

More News

NRI Post
..
NRI Post
..
NRI Post
..