ਲਾਪ੍ਰਵਾਹੀ! ਗੱਡੀ ਦੀ ਲਪੇਟ ‘ਚ ਆਇਆ 6 ਸਾਲਾਂ ਮਾਸੂਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੇਗੋਵਾਲ ਦੇ ਪਿੰਡ ਕੂਕਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਐਕਸ.ਯੂ.ਵੀ ਗੱਡੀ ਦੇ ਡਰਾਈਵਰ ਨੇ ਆਪਣੀ ਲਾਪ੍ਰਵਾਹੀ ਨਾਲ ਗੱਡੀ ਨੂੰ ਇੱਕ ਘਰ 'ਚ ਵਾੜ ਦਿੱਤਾ। ਜਿਸ ਕਾਰਨ ਘਰ ਵਿੱਚ ਖੇਡ ਰਿਹਾ 6 ਸਾਲਾਂ ਮਾਸੂਮ ਗੱਡੀ ਦੀ ਲਪੇਟ 'ਚ ਆ ਗਿਆ। ਗੰਭੀਰ ਜਖ਼ਮੀ ਬੱਚੇ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਬੱਚੇ ਦੀ ਹਾਲਤ ਨਾਜ਼ੁਕ ਹੋਣ ਕਰਕੇ ਜਲੰਧਰ ਦੇ ਹਸਪਤਾਲ ਰੈਫਰ ਕਰ ਦਿੱਤਾ। ਉੱਥੇ ਹਾਲੇ ਵੀ ਬੱਚੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ ।

ਘਟਨਾ ਸਮੇ ਪਿੰਡ ਵਾਸੀਆਂ ਤੇ ਕਿਸਾਨ ਜਥੇਬੰਦੀਆਂ ਨੇ ਡਰਾਈਵਰ ਨੂੰ ਫੜ ਪੁਲਿਸ ਦੇ ਹਵਾਲੇ ਕਰ ਦਿੱਤਾ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਪ੍ਰੀਤਮ ਸਿੰਘ ਦੇ ਮਕਾਨ ਵਿੱਚ ਪਰਮਜੀਤ ਸਿੰਘ ਪਰਿਵਾਰ ਨਾਲ ਕਿਰਾਏ 'ਤੇ ਰਹਿੰਦਾ ਹੈ ।ਬੀਤੀ ਸ਼ਾਮ ਇੱਕ ਤੇਜ਼ ਰਫਤਾਰ ਐਕਸ.ਯੂ.ਵੀਗੱਡੀ ਗੇਟ ਤੋੜ ਕੇ ਘਰ ਅੰਦਰ ਦਾਖ਼ਲ ਹੋ ਗਈ ।ਇਸ ਦੌਰਾਨ ਘਰ 'ਚ ਖੇਡ ਰਿਹਾ 6 ਸਾਲਾ ਬੱਚਾ ਸੁਮਿਤ ਗੰਭੀਰ ਜਖ਼ਮੀ ਹੋ ਗਿਆ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਕੋਲੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ ।