ਭਾਰਤੀ ਫ਼ੌਜ ‘ਚ ਨਿਕਲੀਆਂ ਭਰਤੀਆਂ, ਚਾਹਵਾਨ ਉਮੀਦਵਾਰ ਇਸ ਤਰ੍ਹਾਂ ਕਰਨ ਅਪਲਾਈ

by jaskamal

ਨਿਊਜ਼ ਡੈਸਕ : ਇੰਟੀਗ੍ਰੇਟੇਡ ਹੈੱਡ ਕੁਆਰਟਰ, ਰੱਖਿਆ ਮੰਤਰਾਲਾ (ਆਰਮੀ) ਕੈਂਪ ਨੇ ਮਲਟੀ ਟਾਸਕਿੰਗ ਸਟਾਫ਼ ਅਹੁਦਿਆਂ 'ਤੇ ਭਰਤੀ ਲਈ ਯੋਗ ਉਮੀਦਵਾਰਾਂ ਤੋਂ ਆਨਲਾਈਨ ਅਰਜ਼ੀਆਂ ਮੰਗੀਆਂ ਹਨ। ਉਮੀਦਵਾਰ 11 ਮਾਰਚ 2022 ਤੱਕ ਜਾਂ ਉਸ ਤੋਂ ਪਹਿਲਾਂ ਆਨਲਾਈਨ ਅਪਲਾਈ ਕਰ ਸਕਦੇ ਹਨ। 

ਅਹੁਦਿਆਂ ਦਾ ਵੇਰਵਾ
ਕੁੱਲ 7 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ। ਜਿਸ 'ਚ ਆਮ ਵਰਗ ਲਈ 5 ਅਹੁਦੇ ਅਤੇ ਹੋਰ ਪਿਛੜਾ ਵਰਗ ਲਈ 2 ਅਹੁਦੇ ਸ਼ਾਮਲ ਹਨ।

ਸਿੱਖਿਆ ਯੋਗਤਾ
ਮਲਟੀ ਟਾਸਕਿੰਗ ਸਟਾਫ਼ ਅਹੁਦਿਆਂ ਲਈ ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ ਜਮਾਤ 10ਵੀਂ ਪਾਸ ਹੋਣਾ ਚਾਹੀਦਾ।

ਉਮਰ
ਉਮੀਦਵਾਰ ਦੀ ਉਮਰ ਘੱਟੋ-ਘੱਟ 18 ਸਾਲ ਅਤੇ ਵਧ ਤੋਂ ਵਧ ਉਮਰ 25 ਸਾਲ ਤੈਅ ਕੀਤੀ ਗਈ ਹੈ। ਸਰਕਾਰੀ ਨਿਯਮਾਂ ਅਨੁਸਾਰ ਹੋਰ ਪਿਛੜੇ ਵਰਗ ਦੇ ਉਮੀਦਵਾਰਾਂ ਨੂੰ ਵਧ ਤੋਂ ਵਧ ਉਮਰ 'ਚ 3 ਸਾਲ ਦੀ ਛੋਟ ਦਿੱਤੀ ਜਾਵੇਗੀ।

ਇਸ ਤਰ੍ਹਾਂ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ https://joinindianarmy.nic.in/default.aspx 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

More News

NRI Post
..
NRI Post
..
NRI Post
..