ਸਰੀਰਕ ਸਬੰਧ ਬਣਾਉਣ ਤੋਂ ਇਨਕਾਰ ਕਰਨ ਸਿਰਫਿਰੇ ਨੇ ਔਰਤ ‘ਤੇ ਸੁੱਟਿਆ ਤੇਜ਼ਾਬ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਪੂਰਥਲਾ ਦੇ ਪਿੰਡ ਦਿਆਲਪੁਰਾ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਇਕ ਪਾਗਲ ਵਿਅਕਤੀ ਨੇ ਇਕ ਔਰਤ 'ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ, ਜਿਸ ਦੌਰਾਨ ਔਰਤ ਦਾ ਚਿਹਰਾ ਬੁਰੀ ਤਰ੍ਹਾਂ ਨਾਲ ਝੁਲਸ ਗਿਆ।ਔਰਤ ਦੀ ਪਹਿਚਾਣ ਦਲਬੀਰ ਕੌਰ ਉਰਫ਼ ਅਨੂ (40) ਵਜੋਂ ਹੋਈ ਹੈ।

ਪੀੜਤਾ ਉਸੇ ਪਿੰਡ 'ਚ ਇੱਕ ਬੁਟੀਕ ਵਿੱਚ ਕੰਮ ਕਰਦੀ ਹੈ। ਹਸਪਤਾਲ 'ਚ ਦਾਖਲ ਪੀੜਤਾ ਨੇ ਰੋਂਦੇ ਹੋਏ ਦੱਸਿਆ ਕਿ ਉਸ ਦਾ ਪਤੀ ਨਸ਼ੇ ਦਾ ਆਦੀ ਸੀ ਤੇ ਉਸ ਦੀਆਂ ਦੋ ਬੇਟੀਆਂ ਹਨ। ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਲਈ ਦਰਜ਼ੀ ਦਾ ਕੰਮ ਕਰਦੀ ਹੈ। ਪੀੜਤਾ ਦਾ ਦੋਸ਼ ਹੈ ਕਿ ਦੋਸ਼ੀ ਉਸ ਨੂੰ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕਰ ਰਿਹਾ ਸੀ ਪਰ ਉਸ ਨੇ ਇਨਕਾਰ ਕਰ ਦਿੱਤਾ।

ਇਸ ਤੋਂ ਬਾਅਦ ਦੋਸ਼ੀ ਨੇ ਉਸ 'ਤੇ ਤੇਜ਼ਾਬ ਨਾਲ ਹਮਲਾ ਕਰ ਦਿੱਤਾ। ਪੀੜਤਾ ਨੇ ਦੱਸਿਆ ਕਿ ਦੋਸ਼ੀ ਉਸ 'ਤੇ ਬੁਟੀਕ 'ਚ ਕੰਮ ਨਾ ਕਰਨ ਦਾ ਦਬਾਅ ਵੀ ਬਣਾ ਰਿਹਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ।