by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਠਾਨਕੋਟ ਦੇ ਪਿੰਡ ਕੋਹਲੀਆਂ ਵਿੱਚ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਜ਼ਮੀਨ ਨੂੰ ਲੈ ਕੇ ਚੱਲ ਰਹੇ ਵਿਵਾਦ ਕਾਰਨ ਰਿਸ਼ਤੇਦਾਰਾਂ ਨੇ ਆਪਣੀ ਹੀ ਨੂੰਹ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਸ ਨਾਲ ਜਬਰ-ਜ਼ਨਾਹ ਕੀਤਾ। ਇਸ ਘਟਨਾ ਦੇ ਬਾਰੇ ਜਦੋਂ ਵਿਆਹੁਤਾ ਦੇ ਪਤੀ ਨੂੰ ਪਤਾ ਲੱਗਾ ਤਾਂ ਉਹ ਉਸ ਨੂੰ ਬਚਾਉਣ ਲਈ ਆਇਆ। ਮੌਕੇ 'ਤੇ ਮੌਜੂਦ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ।
ਪੀੜਤ ਨੇ ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨਾਂ ਦਾ ਆਪਣੇ ਰਿਸ਼ਤੇਦਾਰਾਂ ਨਾਲ ਜ਼ਮੀਨ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਦੀ ਰਜਿਸ਼ ਨੂੰ ਲੈ ਕੇ ਉਨ੍ਹਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਮੌਕੇ ਤੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ ।