28 ਜੂਨ ਤਕ ਨਹਿਰਾਂ ਰਾਹੀਂ ਪੰਜਾਬ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

by mediateam

ਜਲੰਧਰ : ਮੁੱਖ ਇੰਜੀਨੀਅਰ ਨਹਿਰਾਂ, ਜਲ ਸਰੋਤ ਵਿਭਾਗ, ਪੰਜਾਬ ਵੱਲੋਂ 28 ਜੂਨ ਤਕ ਨਹਿਰਾਂ ਰਾਹੀਂ ਪੰਜਾਬ ਵਿਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਗਰਾਮ ਅਨੁਸਾਰ ਰੋਪੜ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਤੇ ਬ੍ਰਾਂਚਾਂ ਜਿਨ੍ਹਾਂ ਵਿਚ ਸਰਹੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਸਿਧਵਾਂ ਬ੍ਰਾਂਚ, ਅਬੋਹਰ ਬ੍ਰਾਂਚ ਤੇ ਪਟਿਆਲਾ ਫੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਤੇ ਪੰਜਵੀਂ ਤਰਜੀਹ ਦੇ ਆਧਾਰ 'ਤੇ ਚੱਲਣਗੀਆਂ। ਇਸੇ ਤਰ੍ਹਾਂ ਭਾਖੜਾ ਮੇਨ ਲਾਈਨ ਦੀਆਂ ਨਹਿਰਾਂ ਤੇ ਬ੍ਰਾਂਚਾਂ, ਜਿਨ੍ਹਾਂ ਘੱਗਰ ਲਿੰਕ ਤੇ ਇਸ ਵਿਚ ਫੀਡ ਹੁੰਦੀ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ ਜੋ ਕਿ ਗਰੁੱਪ 'ਏ' ਵਿਚ ਹਨ ਨੂੰ ਪਹਿਲੀ ਤਰਜ਼ੀਹ ਦੇ ਅਧਾਰ 'ਤੇ ਪੂਰਾ ਪਾਣੀ ਮਿਲੇਗਾ। 

ਭਾਖੜਾ ਮੇਨ ਲਾਇਨ ਵਿਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ 'ਬੀ' ਵਿਚ ਹਨ ਨੂੰ ਦੂਜੀ ਤਰਜੀਹ ਦੇ ਅਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਤੇ ਫਿਰੋਜ਼ਪੁਰ ਹੈੱਡ ਵਰਕਸ ਤੋਂ ਨਿਕਲਣ ਵਾਲੀਆਂ ਨਹਿਰਾਂ ਤੇ ਬ੍ਰਾਂਚਾਂ ਜਿਨ੍ਹਾਂ ਵਿਚ ਸਰਹੰਦ ਫੀਡਰ ਵਿਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਜਿਹੜੇ ਕਿ ਗਰੁੱਪ 'ਏ' ਵਿਚ ਹਨ ਨੂੰ ਪਹਿਲੀ ਤਰਜੀਹ ਦੇ ਅਧਾਰ 'ਤੇ ਪੂਰਾ ਪਾਣੀ ਮਿਲੇਗਾ। ਸਰਹੰਦ ਫੀਡਰ ਵਿਚੋਂ ਨਿਕਲਦੇ ਸਾਰੇ ਰਜਬਾਹੇ ਜਿਹੜੇ ਕਿ ਗਰੁੱਪ 'ਬੀ' ਵਿਚ ਹਨ ਨੂੰ ਦੂਜੀ ਤਰਜੀਹ ਦੇ ਅਧਾਰ 'ਤੇ ਬਾਕੀ ਬਚਦਾ ਪਾਣੀ ਮਿਲੇਗਾ।ਇਸ ਤੋਂ ਇਲਾਵਾ ਅੱਪਰਬਾਰੀ ਦੁਆਬ ਕੈਨਾਲ ਦੀ ਮੇਨ ਬ੍ਰਾਂਚ ਲੋਅਰ ਤੇ ਇਸ ਦੇ ਰਜਬਾਹਿਆਂ ਨੂੰ ਪਹਿਲੀ ਤਰਜ਼ੀਹ ਦੇ ਅਧਾਰ 'ਤੇ ਪੂਰਾ ਪਾਣੀ ਮਿਲੇਗਾ। ਲਾਹੌਰ ਬ੍ਰਾਂਚ ਸਭਰਾੳ ਬ੍ਰਾਂਚ ਤੇ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

More News

NRI Post
..
NRI Post
..
NRI Post
..