ਗਰਮੀ ਤੋਂ ਮਿਲੇਗੀ ਰਾਹਤ,ਇਨ੍ਹਾਂ ਸੂਬਿਆਂ ‘ਚ ਮੀਂਹ ਦੀ ਸੰਭਾਵਨਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਮੁੜ ਤੋਂ ਗਰਮੀ ਦਾ ਕਹਿਰ ਲਗਾਤਾਰ ਜਾਰੀ ਹੈ। ਦੱਖਣ-ਪੱਛਮੀ ਮੌਨਸੂਨ ਸ਼੍ਰੀਲੰਕਾ ਵੱਲ ਵਧ ਕੇ ਕੇਰਲ ਵੱਲ ਵਧ ਗਿਆ ਹੈ। ਇਸ ਦੌਰਾਨ ਕਈ ਸੂਬਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਭਾਰਤੀ ਮੌਸਮ ਵਿਭਾਗ ਨੇ ਕਿਹਾ ਕਿ ਕੇਰਲ 'ਤੇ ਦੱਖਣ-ਪੱਛਮੀ ਮਾਨਸੂਨ ਦੀ ਸ਼ੁਰੂਆਤ ਲਈ ਹਫਤੇ ਦੇ ਅੰਤ ਤੱਕ ਹਾਲਾਤ ਅਨੁਕੂਲ ਰਹਿਣਗੇ।

ਇਸ ਤੋਂ ਪਹਿਲਾਂ, IMD ਨੇ 16 ਮਈ ਨੂੰ ਅੰਡੇਮਾਨ ਅਤੇ ਨਿਕੋਬਾਰ ਟਾਪੂਆਂ 'ਤੇ ਮੌਨਸੂਨ ਦੀ ਸ਼ੁਰੂਆਤ ਦਾ ਐਲਾਨ ਕੀਤਾ ਸੀ। ਮੌਨਸੂਨ ਦੱਖਣੀ ਅਰਬ ਸਾਗਰ ਅਤੇ ਲਕਸ਼ਦੀਪ ਦੇ ਕੁਝ ਹਿੱਸਿਆਂ ਵਿੱਚ ਅੱਗੇ ਵਧਿਆ ਹੈ। ਕੇਰਲ ਵਿੱਚ ਇੱਕ-ਦੋ ਦਿਨਾਂ ਵਿੱਚ ਮੌਨਸੂਨ ਦੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।ਪੰਜਾਬ , ਲੁਧਿਆਣਾ, ਹਿਮਾਚਲ 'ਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ