ਗਰਮੀ ਤੋਂ ਮਿਲੇਗੀ ਰਾਹਤ! ਪੰਜਾਬ ਦੇ ਕਈ ਇਲਾਕਿਆਂ ‘ਚ ਹੋਵੇਗੀ ਭਾਰੀ ਬਾਰਿਸ਼…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੇ ਕਈ ਦਿਨਾਂ ਤੋਂ ਪੰਜਾਬ ਵਿੱਚ ਗਰਮੀ ਕਾਫੀ ਤੇਜ਼ੀ ਨਾਲ ਵੱਧ ਰਹੀ ਹੈ ਪਰ ਹੁਣ ਤਾਪਮਾਨ ਘੱਟ ਰਹਿਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਮੁਤਾਬਕ ਅਗਲੇ ਕਈ ਦਿਨਾਂ ਤੱਕ ਪੰਜਾਬ ਦੇ ਮੋਗਾ ,ਬਠਿੰਡਾ ,ਜਲੰਧਰ ,ਅੰਮ੍ਰਿਤਸਰ, ਮਾਨਸਾ ,ਲੁਧਿਆਣਾ ,ਸ੍ਰੀ ਮੁਕਤਸਰ ਸਾਹਿਬ ,ਫਿਰੋਜ਼ਪੁਰ ਸਮੇਤ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ । ਬੀਤੀ ਦਿਨੀਂ ਤਾਪਮਾਨ 'ਚ 0.5 ਡਿਗਰੀ ਸੈਲਸੀਅਸ ਦਾ ਵਾਧਾ ਦਰਜ਼ ਕੀਤਾ ਗਿਆ । ਸਮਰਾਲਾ 'ਚ ਸਭ ਤੋਂ ਵੱਧ ਤਾਪਮਾਨ ਸੀ। ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨ ਪਿਆ। ਹੁਣ ਮੌਸਮ ਵਿਭਾਗ ਵਲੋਂ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਹਨ੍ਹੇਰੀ ਚੱਲਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਅਲਰਟ ਜਾਰੀ ਕੀਤਾ ਗਿਆ ਹੈ ।