IELTS center ਦੇ ਮਾਲਕਾਂ ਤੇ ਵਿਦਿਆਰਥੀਆਂ ਨੂੰ ਰਾਹਤ, ਡੀਸੀ ਨੇ ਜਾਰੀ ਕੀਤੇ ਇਹ ਨਵੇਂ ਹੁਕਮ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : IELTS center ਦੇ ਮਾਲਕਾਂ ਦੇ ਵਫਦ ਵੱਲੋਂ ਆਈਲੈਟਸ ਦੀਆਂ ਪ੍ਰੀਖਿਆਵਾਂ ਦਾ ਹਵਾਲਾ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੂੰ ਸੈਂਟਰ ਖੋਲ੍ਹਣ ਦੀ ਮਨਜ਼ੂਰੀ ਦੇਣ ਦੀ ਮੰਗ ਨੂੰ ਧਿਆਨ ਵਿਚ ਰੱਖਦੇ ਹੋਏ ਡੀਸੀ ਘਨਸ਼ਿਆਮ ਥੋਰੀ ਨੇ ਅੱਜ ਹੁਕਮ ਜਾਰੀ ਕਰ ਕੇ ਜ਼ਿਲ੍ਹੇ 'ਚ ਪੈਂਦੇ ਰਜਿਸਟਰਡ ਆਈਲੈਟਸ ਸੈਂਟਰ ਨਿਰਧਾਰਤ ਸਮੇਂ ਲਈ ਕੋਰੋਨਾ ਤੋਂ ਬਚਾਅ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਖੋਲ੍ਹਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਡੀਸੀ ਵੱਲੋਂ ਜਾਰੀ ਕੀਤੇ ਗਏ ਹੁਕਮਾਂ 'ਚ ਕਿਹਾ ਗਿਆ ਹੈ ਕਿ ਆਈਲੈਟਸ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਬੱਚਿਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਆਈਲੈਟਸ ਸੈਂਟਰ ਸਵੇਰੇ 9 ਤੋਂ 12 ਅਤੇ ਬਾਅਦ ਦੁਪਹਿਰ 2 ਤੋਂ 5 ਵਜੇ ਤਕ 50 ਫੀਸਦੀ ਸਮਰੱਥਾ ਨਾਲ ਗਰੁੱਪ ਚਲਾਉਣ ਦੀ ਮਨਜ਼ੂਰੀ ਦਿੱਤੀ ਜਾ ਰਹੀ ਹੈ। ਆਈਲੈਟਸ ਦੀਆਂ ਕਲਾਸਾਂ ਲਾਉਣ ਵਾਲੇ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ਾਂ ਲਵਾਉਣੀਆਂ ਲਾਜ਼ਮੀ ਹਨ।