26 ਜਨਵਰੀ ਨੂੰ ਲੁਧਿਆਣਾ ਦੇ PAU ਦੀ ਗਰਾਊਂਡ ‘ਚ ਹੋਵੇਗੀ ਗਣਤੰਤਰ ਦਿਵਸ ਪਰੇਡ: CM ਭਗਵੰਤ ਮਾਨ

by jagjeetkaur

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਸਾਲ ਗਣਤੰਤਰ ਦਿਵਸ ਮੌਕੇ ਲੁਧਿਆਣਾ ਵਿਖੇ ਤਿਰੰਗਾ ਝੰਡਾ ਲਹਿਰਾਉਣਗੇ। ਪਰ ਇਹ ਗਣਤੰਤਰ ਦਿਵਸ ਦੀ ਪਰੇਡ ਲੁਧਿਆਣਾ ਦੇ ਪੀਏਯੂ ਵਿਖੇ ਹੋਵੇਗੀ।ਮੁੱਖ ਮੰਤਰੀ ਨੇ ਟਵੀਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ ਹੈ।

ਉਨ੍ਹਾਂ ਐਕਸ ਉਤੇ ਲਿਖਿਆ ਕਿ “26 ਜਨਵਰੀ ਨੂੰ ਲੁਧਿਆਣਾ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਦੀ ਪਰੇਡ PAU ਦੀ ਗਰਾਊਂਡ ਵਿੱਚ ਹੋਵੇਗੀ..ਲੁਧਿਆਣਾ ਸਟੇਡੀਅਮ ਵਿੱਚ ਅਸੀਂ ਹੁਣੇ ਹੁਣੇ ਨਵਾਂ ਸਿੰਥੈਟਕ ਟਰੈਕ ਬਣਾਇਆ ਹੈ ਅਸੀਂ ਨਹੀਂ ਚਾਹੁੰਦੇ ਕਿ ਪਰੇਡ ਨਾਲ ਉਸਨੂੰ ਕੋਈ ਨੁਕਸਾਨ ਪਹੁੰਚੇ.ਪੂਰੇ ਪੰਜਾਬ ਚ ਕਿਤੇ ਵੀ ਸਿੰਥੈਟਕ ਟਰੈਕ ਵਾਲੇ ਗਰਾਂਉਡ ਵਿੱਚ ਪਰੇਡ ਨਹੀਂ ਹੋਵੇਗੀ।”