Corruption ਖ਼ਿਲਾਫ਼ Action ‘ਚ ਮਾਨ, 3 ਪੁਲਸ ਮੁਲਾਜ਼ਮ Suspend

by jaskamal

ਨਿਊਜ਼ ਡੈਸਕ : Corruption ਖਿਲਾਫ ਸਖ਼ਤ ਐਕਸ਼ਨ ਲੈਂਦਿਆਂ ਮਾਨ ਸਰਕਾਰ ਨੇ ਵੱਡੀ ਕਾਰਵਾਈ ਕੀਤੀ ਹੈ। ਫਿਰੋਜ਼ਪੁਰ ’ਚ ਨਾਰਕੋਟਿਕਸ ਕੰਟਰੋਲ ਸੈੱਲ ’ਚ ਤਾਇਨਾਤ ਪੁਲਿਸ ਦੇ 3 ਮੁਲਾਜ਼ਮਾਂ, ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ, ਏਐੱਸਆਈ ਅੰਗਰੇਜ਼ ਸਿੰਘ ਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਨੂੰ Suspend ਕਰ ਦਿੱਤਾ ਹੈ।

ਇਨ੍ਹਾਂ ਤਿੰਨਾਂ ਪੁਲਸ ਮੁਲਾਜ਼ਮਾਂ ’ਤੇ ਲੱਖਾਂ ਰੁਪਏ ਖੁਰਦ-ਬੁਰਦ ਕਰਨ ਤੇ ਵਿਅਕਤੀ ਨੂੰ ਨਸ਼ੇ ਦੇ ਝੂਠੇ ਮਾਮਲੇ ’ਚ ਫਸਾਉਣ ਦਾ ਦੋਸ਼ ਹੈ, ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਤੇ ਡੀਜੀਪੀ ਗੌਰਵ ਯਾਦਵ ਨੇ ਤੁਰੰਤ ਕਾਰਵਾਈ ਕਰਦਿਆਂ ਸਸਪੈਂਡ ਕਰ ਦਿੱਤਾ ਹੈ। ਇਨ੍ਹਾਂ ਖ਼ਿਲਾਫ਼ ਥਾਣਾ ਕੈਂਟ ’ਚ ਕੇਸ ਦਰਜ ਕਰ ਲਿਆ ਹੈ। ਸੂਤਰਾਂ ਦੇ ਹਵਾਲੇ ਤੋਂ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਪੁਲਸ ਮੁਲਾਜ਼ਮਾਂ ਨੇ ਇਕ ਵਿਅਕਤੀ ਨੂੰ ਨਸ਼ੇ ਦੇ ਕੇਸ ’ਚ ਝੂਠਾ ਫਸਾਇਆ ਸੀ।

More News

NRI Post
..
NRI Post
..
NRI Post
..