ਬੀਬੀ ਜਗੀਰ ਕੌਰ ਦੀ ਵਾਪਸੀ, ਮੁੜ ਅਕਾਲੀ ਦਲ ‘ਚ ਸ਼ਾਮਲ

by jaskamal

ਪੱਤਰ ਪ੍ਰੇਰਕ : ਲੋਕ ਸਭਾ ਚੋਣਾਂ ਤੋਂ ਪਹਿਲਾਂ ਹੀ ਪੰਜਾਬ ਦੀ ਸਿਆਸਤ ਵਿੱਚ ਹਲਚਲ ਸ਼ੁਰੂ ਹੋ ਗਈ ਹੈ। ਕੁਝ ਆਪਣੀ ਪਾਰਟੀ ਬਦਲ ਕੇ ਦੂਸਰੀ ਪਾਰਟੀ 'ਚ ਸ਼ਾਮਲ ਹੋ ਰਹੇ ਹਨ ਜਦਕਿ ਕੁਝ ਆਪਣੀ ਪਾਰਟੀ 'ਚ ਪਰਤ ਰਹੇ ਹਨ। ਇਸ ਦੌਰਾਨ ਅਕਾਲੀ ਦਲ ਨੂੰ ਲੈ ਕੇ ਵੀ ਵੱਡੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।

ਪ੍ਰਾਪਤ ਜਾਣਕਾਰੀ ਅਨੁਸਾਰ ਬੀਬੀ ਜਗੀਰ ਕੌਰ ਅੱਜ ਅਕਾਲੀ ਦਲ ਵਿੱਚ ਵਾਪਸ ਆ ਗਏ ਹਨ। ਦਰਅਸਲ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਜਲੰਧਰ ਦੌਰੇ 'ਤੇ ਆਏ ਹੋਏ ਹਨ। ਇਸ ਦੌਰਾਨ ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਵਿੱਚ ਸ਼ਾਮਲ ਕੀਤਾ ਗਿਆ। ਸ਼ਾਮਲ ਹੋਣ ਤੋਂ ਬਾਅਦ ਬੀਬੀ ਜਗੀਰ ਕੌਰ ਨੇ ਆਪਣੇ ਭਾਸ਼ਣ ਦੌਰਾਨ ਸੁਖਬੀਰ ਬਾਦਲ ਦਾ ਧੰਨਵਾਦ ਕੀਤਾ ਅਤੇ ਅਕਾਲੀ ਦਲ ਦੇ ਇਤਿਹਾਸ ਬਾਰੇ ਵੀ ਦੱਸਿਆ।