2 ਦਿਨਾਂ ਅੰਦਰ ਮੂਸੇਵਾਲਾ ਦੇ ਕਤਲ ਦਾ ਬਦਲਾ ਲਵਾਂਗੇ : ਨੀਰਜ ਬਵਾਨਾ ਗੈਂਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) :ਵਿੱਕੀ ਗੌਂਡਰ ਤੇ ਦਵਿੰਦਰ ਬੰਬੀਹਾ ਗੈਂਗ ਤੋਂ ਬਾਅਦ ਨੀਰਜ ਬਵਾਨਾ ਗੈਂਗ ਵੀ ਮੈਦਾਨ 'ਚ ਆ ਗਿਆ ਹੈ, ਜਿਸ ਨੇ ਇਕ ਫੇਸਬੁੱਕ ਪੋਸਟ 'ਚ ਸਿੱਧੂ ਮੂਸੇਵਾਲਾ ਦੇ ਕਤਲ ਦੀ ਨਿੰਦਾ ਕਰਦੇ ਹੋਏ ਧਮਕੀ ਦਿੱਤੀ ਹੈ ਕਿ ਉਹ 2 ਦਿਨਾਂ ਅੰਦਰ ਮੂਸੇਵਾਲਾ ਦੇ ਕਤਲ ਦਾ ਬਦਲਾ ਲੈਣਗੇ। ਦੱਸ ਦੇਈਏ ਕਿ ਨੀਰਜ ਬਵਾਨਾ ਦਾ ਨਾਂ ਹੁਣੇ ਜਿਹੇ ਪਹਿਲਵਾਨ ਸੁਸ਼ੀਲ ਕੁਮਾਰ ਮਾਮਲੇ ’ਚ ਚਰਚਾ 'ਚ ਰਿਹਾ ਸੀ।

ਨੀਰਜ ਬਵਾਨਾ ਦਿੱਲੀ ਦਾ ਰਹਿਣ ਵਾਲਾ ਹੈ। ਉਸ 'ਤੇ ਕਤਲ, ਡਕੈਤੀ, ਲੁੱਟ-ਖੋਹ, ਫਿਰੌਤੀ ਸਮੇਤ ਸੰਗੀਨ ਅਪਰਾਧ ਦੇ ਕਈ ਮਾਮਲੇ ਦਰਜ ਹਨ। ਉਹ ਇਸ ਸਮੇਂ ਤਿਹਾੜ ਜੇਲ੍ਹ 'ਚ ਬੰਦ ਹੈ। ਨੀਰਜ ਦੀ ਗੈਂਗ 'ਚ ਹਰਿਆਣਾ, ਉੱਤਰ ਪ੍ਰਦੇਸ਼ 'ਤੇ ਪੰਜਾਬ ਦੇ ਕਈ ਬਦਮਾਸ਼ ਸ਼ਾਮਲ ਹਨ।