ਹੜ੍ਹ ਪੀੜਤਾਂ ਨੂੰ ਵੰਡਣ ਵਾਲੇ ਰਾਸ਼ਨ ‘ਚ ਘਪਲੇ ਦਾ ਖ਼ਦਸ਼ਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਆਏ ਹੜ੍ਹ ਕਾਰਨ ਲੋਕ ਘਰੋਂ ਬੇਘਰ ਹੋ ਰਹੇ ਹਨ, ਉੱਥੇ ਹੀ ਹੜ੍ਹ ਪੀੜਤ ਲੋਕਾਂ ਨੂੰ ਰਾਸ਼ਨ ਵੰਡਣ ਲਈ ਸੂਬਾ ਸਰਕਾਰ ਤੇ ਹੋਰ ਵੀ ਵੱਖ -ਵੱਖ ਧਾਰਮਿਕ ਸੰਸਥਾਵਾਂ ਵਲੋਂ ਅੱਗੇ ਆ ਕੇ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ ਪਰ ਕੁਝ ਸ਼ਰਾਰਤੀ ਤੇ ਸੁਆਰਥੀ ਲੋਕਾਂ ਵਲੋਂ ਪਿੰਡਾਂ ਦੇ ਲੋਕਾਂ ਤੋਂ ਰਾਹਤ ਸਮੱਗਰੀ ਇਕੱਠੀ ਕਰਕੇ ਬਾਜ਼ਾਰ 'ਚ ਵੇਚੀ ਜਾ ਰਹੀ ਹੈ। ਇਸ ਤਰ੍ਹਾਂ ਦੇ ਇੱਕ ਮਾਮਲੇ ਦੀ ਸ਼ਹਿਰ 'ਚ ਕਾਫੀ ਚਰਚਾ ਹੋ ਰਹੀ ਹੈ।

ਦੱਸਿਆ ਜਾ ਰਿਹਾ ਸੰਗਰੂਰ ਦੇ ਇੱਕ ਪਿੰਡ ਦੇ ਵਸਨੀਕ ਵਲੋਂ ਆਪਣੇ ਤੇ ਹੋਰਾਂ ਪਿੰਡਾਂ ਦੇ ਹੜ੍ਹ ਪੀੜਤਾਂ ਨੂੰ ਵੰਡਣ ਲਈ ਜਾਂਦੀ ਰਾਹਤ ਸਮੱਗਰੀ 'ਚੋ ਹੜ੍ਹ ਪੀੜਤਾਂ ਨੂੰ 50 ਕੁ ਥੈਲੀਆਂ ਆਟੇ ਦੀਆਂ ਵੰਡ ਕੇ ਬਚਦੀਆਂ ਥੈਲੀਆਂ ਨੂੰ ਕਿਸੇ ਆਟਾ ਚੱਕੀ ਮਾਲਕ ਨੂੰ ਵੇਚਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਬਾਰੇ ਉਸ ਸਮੇ ਪਤਾ ਲੱਗਾ ਜਦੋ ਆਟੇ ਦੀਆਂ ਥੈਲੀਆਂ ਨੂੰ ਲੈ ਕੇ ਜਾ ਰਹੇ ਵਾਹਨ ਦਾ ਪਿੱਛਾ ਕਰ ਰਹੇ ਕਿਸੇ ਅਣਪਛਾਤੇ ਵਿਅਕਤੀ ਨੇ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮਾਮਲੇ ਦੇ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।