ਅੰਮ੍ਰਿਤਸਰ ’ਚ ਸੜਕਾਂ ਨੇ ਧਾਰਨ ਕੀਤਾ ਝੀਲਾਂ ਦਾ ਰੂਪ

by vikramsehajpal

ਅੰਮ੍ਰਿਤਸਰ (ਦੇਵ ਇੰਦਰਜੀਤ) : ਅੰਮ੍ਰਿਤਸਰ ਵਿੱਚ ਪਿਛਲੇ ਕੁਝ ਦਿਨਾਂ ਤੋਂ ਹੁੰਮਸ ਹੋਇਆ ਪਿਆ ਸੀ, ਜਿਸ ਕਾਰਨ ਗਰਮੀ ਬਹੁਤ ਜ਼ਿਆਦਾ ਲੱਗ ਰਹੀ ਸੀ। ਹੁੰਮਸ ਹੋਣ ਕਾਰਨ ਲੋਕਾਂ ਦੀ ਹਾਲਤ ਬਹੁਤ ਖ਼ਰਾਬ ਸੀ। ਗੁਰੂ ਨਗਰੀ ’ਚ ਅੱਜ ਸਵੇਰੇ ਕਰੀਬ 6 ਵਜੇ ਤੋਂ ਭਾਰੀ ਬਰਸਾਤ ਹੋਣੀ ਸ਼ੁਰੂ ਹੋ ਗਈ, ਜਿਸ ਕਾਰਨ ਗੁਰੂ ਨਗਰੀ ਦੀਆਂ ਸੜਕਾਂ ਨੇ ਝੀਲਾਂ ਦਾ ਰੂਪ ਧਾਰਨ ਕਰ ਲਿਆ।

ਸੜਕਾਂ ’ਤੇ ਵੱਡੀ ਮਾਤਰਾ ’ਚ ਪਾਣੀ ਇੱਕਠਾ ਹੋ ਗਿਆ, ਜਿਸ ਕਾਰਨ ਕੰਮ ’ਤੇ ਜਾਣ ਵਾਲੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ।