HDFC ਬੈਂਕ ’ਚ ਲੁਟੇਰਿਆਂ ਨੇ ਮਾਰਿਆ ਡਾਕਾ, 30 ਲੱਖ ਰੁਪਏ ਦੇ ਕਰੀਬ ਨਕਦੀ ਲੁੱਟੀ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਜ਼ਿਲ੍ਹੇ ਦੇ ਕਸਬਾ ਨੌਸ਼ਹਿਰਾ ਪਨੂੰਆਂ ਵਿਖੇ ਸਥਿਤ HDFC ਬੈਂਕ' ਤਿੰਨ ਹਥਿਆਰਬੰਦ ਨਕਾਬਪੋਸ਼ਾਂ ਨੇ ਡਾਕਾ ਮਾਰਦਿਆਂ ਲੱਖਾਂ ਦੀ ਨਕਦੀ ਲੁੱਟ ਲਈ। ਦੱਸਿਆ ਜਾ ਰਿਹਾ ਹੈ ਕਿ ਮਹਿਲਾ ਕਰਮਚਾਰੀ ਦੀ ਸੋਨੀ ਦੀ ਚੈਨ ਅਤੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਵੀ ਨਾਲ ਲੈ ਗਏ।

ਜਾਣਕਾਰੀ ਅਨੁਸਾਰ ਦੋ ਸਪਲੈਂਡਰ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਤਿੰਨ ਵਿਅਕਤੀ ਆਏ ਜਿਨ੍ਹਾਂ ਨੇ ਆਪਣੇ ਮੂੰਹ ’ਤੇ ਮਾਸਕ ਪਾਏ ਹੋਏ ਸਨ। ਸਭ ਤੋਂ ਪਹਿਲਾਂ ਉਥੇ ਤਾਇਨਾਤ ਗਾਰਡ ਦੀ ਬੰਦੂਕ ਖੋਹੀ ਅਤੇ ਫਿਰ ਕੈਸ਼ੀਅਰ ਦੇ ਕਾਉਟਰ ’ਤੇ ਜਾ ਕੇ ਨਕਦੀ ਇਕ ਬੈਗ ਵਿਚ ਪਾ ਲਈ।ਮੌਕੇ ਤੇ ਘਟਨਾ ਦੀ ਸਾਰੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ। ਪੁਲਿਸ ਵਲੋਂ ਹੁਣ ਬੈਂਕ ਅਧਿਕਾਰੀਆਂ ਕੋਲੋਂ ਜਾਂਚ ਕੀਤੀ ਜਾ ਰਹੀ ਹੈ।

More News

NRI Post
..
NRI Post
..
NRI Post
..