ਐਕਟਿਵਾ ਸਵਾਰ ਲੁਟੇਰੇ ਪੈਟਰੋਲ ਪੰਪ ਦੇ ਕਰਿੰਦੇ ਤੋਂ ਪੈਸਿਆਂ ਦਾ ਬੈਗ ਖੋਹ ਕੇ ਫਰਾਰ

by jaskamal

ਨਿਊਜ਼ ਡੈਸਕ : ਸ਼ਹਿਰ 'ਚ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ । ਅਜਿਹਾ ਹੀ ਇਕ ਹੋਰ ਲੁੱਟ ਦਾ ਮਾਮਲਾ ਸ਼ਹਿਰ 'ਚ ਪੈਂਦੇ ਮਕਸੂਦਾਂ ਇਲਾਕੇ 'ਚ ਦੇਖਣ ਨੂੰ ਮਿਲਿਆ। ਖਬਰ ਸਾਹਮਣੇ ਆ ਰਹੀ ਹੈ ਕਿ ਮਕਸੂਦਾਂ ਥਾਣੇ ਦੇ ਨੇੜੇ ਐਕਟਿਵਾ ਸਵਾਰ ਦੋ ਲੁਟੇਰਿਆਂ ਨੇ ਪੈਟਰੋਲ ਪੰਪ 'ਤੇ ਕੰਮ ਕਰਨ ਵਾਲੇ ਬਜ਼ੁਰਗ ਨੂੰ ਨਿਸ਼ਾਨਾ ਬਣਾਇਆ ਹੈ।

ਲੁਟੇਰੇ ਬਜ਼ੁਰਗ ਕਰਿੰਦੇ ਤੋਂ ਪੈਸਿਆਂ ਦਾ ਬੈਗ ਖੋਹ ਕੇ ਫਰਾਰ ਹੋ ਗਏ, ਜਿਸ 'ਚ 3 ਲੱਖ ਰੁਪਏ ਸਨ। ਪੀੜਤ ਵਿਨੋਦ ਕੁਮਾਰ ਨੇ ਦੱਸਿਆ ਕਿ ਉਹ ਪੈਟਰੋਲ ਪੰਪ ਦੇ ਪੈਸੇ ਮਕਸੂਦਾਂ ਥਾਣੇ ਦੇ ਕੋਲ ਸਥਿਤ ਬੈਂਕ 'ਚ ਜਮ੍ਹਾ ਕਰਵਾਉਣ ਗਿਆ ਸੀ ਅਤੇ ਜਿਵੇਂ ਹੀ ਉਹ ਬੈਂਕ ਬਾਹਰ ਪਹੁੰਚਿਆ ਤਾਂ ਐਕਟਿਵਾ ਸਵਾਰ ਦੋ ਨੌਜਵਾਨ ਉਸ ਤੋਂ ਬੈਗ ਖੋਹ ਕੇ ਫ਼ਰਾਰ ਹੋ ਗਏ। ਥਾਣਾ-1 ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।