IPL T20 : ਚੇਨਈ ਰਾਜਸਥਾਨ ਨੂੰ ਦਿੱਤਾ 176 ਦੌੜਾਂ ਦਾ ਟੀਚਾ, ਧੋਨੀ ਨੇ ਖੇਡੀ ਸ਼ਾਨਦਾਰ ਪਾਰੀ

by mediateam

ਚੇਨਈ (ਵਿਕਰਮ ਸਹਿਜਪਾਲ) : ਆਈ. ਪੀ. ਐੱਲ.12 ਦਾ ਮੈਚ ਅੱਜ ਚੇਨਈ ਦੇ ਚਿਤੰਬਰਮ ਸਟੇਡੀਅਮ 'ਚ ਰਾਜਸਥਾਨ ਰਾਇਲਜ਼ ਤੇ ਚੇਨਈ ਸੁਪਰ ਕਿੰਗਜ਼ ਵਿਚਾਲੇ ਖੇਡਿਆ ਜਾ ਰਿਹਾ ਹੈ। ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਸੀ। ਚੇਨਈ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਨੂੰ 176 ਦੌੜਾਂ ਦਾ ਟੀਚਾ ਦਿੱਤਾ। ਚੇਨਈ ਸੁਪਰ ਕਿੰਗਜ਼ ਟੀਮ ਵਲੋਂ ਕਪਤਾਨ ਮਹਿੰਦਰ ਸਿੰਘ ਧੋਨੀ ਨੇ 75 ਦੌੜਾਂ ਦਾ ਸ਼ਾਨਦਾਰ ਪਾਰੀ ਖੇਡੀ।