IPL 2022 : Rajsthan ਨੇ Chennai ਨੂੰ 5 ਵਿਕਟਾਂ ਨਾਲ ਹਰਾਇਆ

by jaskamal

ਨਿਊਜ਼ ਡੈਸਕ : IPL 2022 ਦਾ 68ਵਾਂ ਮੈਚ ਅੱਜ ਰਾਜਸਥਾਨ ਰਾਇਲਜ਼ (RR) ਤੇ ਚੇਨਈ ਸੁਪਰ ਕਿੰਗਜ਼ (CSK) ਦਰਮਿਆਨ ਮੁੰਬਈ ਦੇ ਬ੍ਰੇਬੋਰਨ ਸਟੇਡੀਅਮ 'ਚ ਖੇਡਿਆ ਜਾਵੇਗਾ। ਪਿਛਲੇ ਕੁਝ ਮੈਚਾਂ 'ਚ ਕੋਈ ਧਮਾਕਾ ਨਾ ਕਰ ਸਕਣ ਵਾਲੇ ਜੋਸ ਬਟਲਰ ਸ਼ੁੱਕਰਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਘੱਟ ਤਜਰਬੇਕਾਰ ਗੇਂਦਬਾਜ਼ੀ ਹਮਲੇ ਦੀਆਂ ਧੱਜੀਆਂ ਉਡਾਉਣ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹੋਣਗੇ ਤੇ ਰਾਜਸਥਾਨ ਰਾਇਲਜ਼ ਦੀਆਂ ਉਮੀਦਾਂ ਵੀ ਉਨ੍ਹਾਂ ਦੇ ਪ੍ਰਦਰਸ਼ਨ ਨਾਲ ਪਲੇਆਫ 'ਚ ਥਾਂ ਬਣਾਉਣ 'ਤੇ ਲੱਗੀਆਂ ਹੋਣਗੀਆਂ।

ਇਸ ਦੇ ਨਾਲ ਹੀ ਚੇਨਈ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਚੇਨਈ ਨੇ ਰਾਜਸਥਾਨ ਨੂੰ 151 ਦੌੜਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਦੀ ਹੋਏ ਰਾਜਸਥਾਨ ਚੇਨਈ ਤੋਂ 5 ਵਿਕਟਾਂ ਨਾਲ ਜਿੱਤ ਗਈ