ਲੁਧਿਆਣਾ ਕੋਰਟ ਬਲਾਸਟ ਮਾਮਲੇ ’ਚ ਦੋਸ਼ੀਆਂ ਦੀ ਜਾਣਕਾਰੀ ਦੇਣ ਵਾਲੇ ਨੂੰ 5 ਲੱਖ ਰੁਪਏ ਇਨਾਮ ਦਾ ਐਲਾਨ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ 'ਚ ਰਾਸ਼ਟਰੀ ਜਾਂਚ ਏਜੰਸੀ ਨੇ ਲੁਧਿਆਣਾ ਕੋਰਟ ਬਲਾਸਟ ਮਾਮਲੇ ’ਚ 5 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ। ਇਹ ਧਮਾਕਾ ਪਿਛਲੇ ਸਾਲ 23 ਦਸੰਬਰ ਨੂੰ ਹੋਇਆ ਸੀ। ਐੱਨ. ਆਈ. ਏ. ਨੇ ਕਿਹਾ ਕਿ ਉਸ ਨੂੰ ਮਾਮਲੇ ’ਚ ਸ਼ਾਮਲ ਵਿਅਕਤੀਆਂ ਬਾਰੇ ਜਾਣਕਾਰੀ ਚਾਹੀਦੀ ਹੈ।

ਇਸ ਸਬੰਧੀ ਪਹਿਲਾਂ ਲੁਧਿਆਣਾ ਪੁਲਿਸ ਵੱਲੋਂ 2021 ’ਚ ਕੇਸ ਦਰਜ ਕੀਤਾ ਗਿਆ ਸੀ ਤੇ ਬਾਅਦ ਵਿੱਚ 2022 ਵਿੱਚ ਐੱਨ. ਆਈ. ਏ. ਨੇ ਜਾਂਚ ਸੰਭਾਲੀ ਸੀ। ਜਾਂਚ ਦੌਰਾਨ ਧਮਾਕੇ 'ਚ ਮਰਨ ਵਾਲੇ ਵਿਅਕਤੀ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਸੀ, ਜੋ ਪੰਜਾਬ ਪੁਲਿਸ ਦਾ ਸਾਬਕਾ ਹੈੱਡ ਕਾਂਸਟੇਬਲ ਸੀ। ਉਸ ਦੀ ਮੌਤ ਬੰਬ ਲਾਉਣ ਸਮੇਂ ਹੋਈ ਸੀ।