ਪੰਜਾਬ ਸਰਕਾਰ ਦਾ ਵੱਡਾ Action, ਨਾਜਾਇਜ਼ ਮਾਈਨਿੰਗ ਖਿਲਾਫ਼ ਇੱਕ ਹੋਰ ਕਰਮਚਾਰੀ Suspend

by jaskamal

9 ਅਗਸਤ, ਨਿਊਜ਼ ਡੈਸਕ (ਸਿਮਰਨ): ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਲੋਂ ਗ਼ੈਰ ਕਾਨੂੰਨੀ ਮਾਈਨਿੰਗ ਸਬੰਧੀ ਅੱਜ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਦੱਸ ਦਈਏ ਕਿ ਰੂਪਨਗਰ ਦੇ ਕਾਰਜਕਾਰੀ ਇੰਜੀਨੀਅਰ ਖਣਨ ਪੁਨੀਤ ਸ਼ਰਮਾ ਨੂੰ ਸਸਪੈਂਡ ਕੀਤਾ ਗਿਆ ਹੈ। ਪੁਨੀਤੇ 'ਤੇ ਡਿਊਟੀ ਦੌਰਾਨ ਅਣਗਹਿਲੀ ਕਰਨ ਦੇ ਦੋਸ਼ ਲੱਗੇ ਜਿਸ ਤੋਂ ਬਾਅਦ ਉਸਨੂੰ ਕੈਬਿਨਟ ਮੰਤਰੀ ਹਰਜੋਤ ਬੈਂਸ ਦੇ ਹੁਕਮਾਂ 'ਤੇ ਸਸਪੈਂਡ ਕਰ ਦਿੱਤਾ ਗਿਆ।

ਜਾਣਕਾਰੀ ਮੁਤਾਬਕ ਪੁਨੀਤ ਸ਼ਰਮਾ ਖਿਲਾਫ਼ ਪੰਜਾਬ ਸਰਕਾਰ ਨੂੰ ਲਗਾਤਾਰ ਗ਼ੈਰ ਕਾਨੂੰਨੀ ਮਾਈਨਿੰਗ ਦੀਆਂ ਸ਼ਿਕਾਇਤਾਂ ਆ ਰਹੀਆਂ ਸਨ ਅਤੇ ਰਿਪੋਰਟਾਂ ਮਿਲ ਰਹੀਆਂ ਸਨ। ਇਸ ਦੇ ਅਧਾਰ 'ਤੇ ਹੀ ਮੰਤਰੀ ਹਰਜੋਤ ਬੈਂਸ ਨੇ ਅਕਸ਼ਨਲਿਆ ਅਤੇ ਕਾਰਵਾਈ ਅਮਲ ਵਿੱਚ ਲਿਆਂਦੀ।

ਦੱਸਣਯੋਗ ਹੈ ਕਿ ਉਕਤ ਦੋਸ਼ੀ ਪੁਨੀਤ ਸ਼ਰਮਾ ਰਾਤ ਦੇ ਸਮੇ ਮਾਈਨਿੰਗ ਕਰਦਾ ਸੀ। ਉਹ ਬਰਸਾਤੀ ਮੌਸਮ ਵਿਚ ਮਾਈਨਿੰਗ ਕਰਨ ਦੀ ਮਨਾਹੀ ਦੇ ਬਾਵਜੂਦ ਰੂਪਨਗਰ ਜ਼ਿਲ੍ਹੇ ਦੇ ਖੇੜਾ ਕਲਮੋਟ ਅਤੇ ਹੋਰ ਖੇਤਰਾਂ ਦੇ ਵਿਚ ਇਸ ਮਾਈਨਿੰਗ ਨੂੰ ਅੰਜਾਮ ਦਿੰਦਾ ਸੀ ਜਿਸਦੀਆਂ ਸ਼ਿਕਾਇਤਾਂ ਲਗਾਤਾਰ ਸਰਕਾਰ ਤੱਕ ਪਹੁੰਚ ਰਹੀਆਂ ਸਨ।

ਕਾਰਜਕਾਰੀ ਇੰਜੀਨੀਅਰ, ਜਲ ਨਿਕਾਸ ਅਤੇ ਮਾਈਨਿੰਗ ਮੰਡਲ ਰੂਪਨਗਰ ਪੁਨੀਤ ਸ਼ਰਮਾ 'ਤੇ ਇਹ ਵੀ ਦੋਸ਼ ਹੈ ਕਿ ਉਸਨੇ ਆਪਣੀ ਡਿਊਟੀ ਦੌਰਾਨ ਜ਼ਿਲ੍ਹੇ ਵਿੱਚ ਪੈਂਦੇ ਛੋਟੇ ਸਾਇਜ਼ ਵਾਲੇ ਕੰਡਿਆਂ ਦੇ ਵੀ ਸਮੇਂ ਸਿਰ ਨੋਟਿਸ ਨਹੀਂ ਭੇਜੇ। ਜਿਸ ਕਾਰਨ ਸਰਕਾਰ ਦਾ ਨੁਕਸਾਨ ਹੋਇਆ ਅਤੇ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

ਇਸ ਬਾਰੇ ਮੰਤਰੀ ਹਰਜੋਤ ਬੈਂਸ ਦਾ ਕਹਿਣਾ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਕਿਸੇ ਨੂੰ ਵੀ ਗ਼ੈਰ ਕਾਨੂੰਨੀ ਮਾਈਨਿੰਗ ਨਹੀਂ ਕਰਨ ਦੇਵੇਗੀ ਅਤੇ ਜਿਹੜਾ ਵੀ ਅਧਿਕਾਰੀ ਮਾਈਨਿੰਗ ਨਾਲ ਸਬੰਧਤ ਗ਼ਲਤ ਕਾਰਵਾਈ ਕਰੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਖਣਨ ਵਿਭਾਗ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਵੀ ਕਿਸਮ ਦੀ ਅਣਗਹਿਲੀ ਕਰਨ ਵਾਲੇ ਅਧਿਕਾਰੀ ਖਿਲਾਫ਼ ਤੁਰੰਤ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।