ਯੂਕਰੇਨ ‘ਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਅੱਗੇ ਆਇਆ ਰੂਸ, ਪੁਤਿਨ ਨੇ ਲਿਆ ਇਹ ਫੈਸਲਾ

by jaskamal

ਨਿਊਜ਼ ਡੈਸਕ, ਰਿੰਪੀ ਸ਼ਰਮਾ : ਯੂਕਰੇਨ-ਰੂਸ 'ਚ ਚੱਲ ਰਹੀ ਜੰਗ ਕਾਰਨ ਹਾਲਾਤ ਤਣਾਅਪੂਰਨ ਹਨ। ਇਸ ਦੌਰਾਨ ਯੂਕਰੇਨ 'ਚ ਫਸੇ ਭਾਰਤੀਆਂ ਲਈ ਭਾਰਤ ਸਰਕਾਰ ਨੇ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੇ ਤਣਾਅ ਨੂੰ ਦੇਖਦੇ ਹੋਏ ਭਾਰਤ ਨੂੰ ਵੀ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਭਾਰਤ ਦੇ ਸਾਹਮਣੇ ਸਭ ਤੋਂ ਵੱਡੀ ਚੁਣੌਤੀ ਇਹ ਹੈ ਕਿ ਕਿਸੇ ਵੀ ਤਰੀਕੇ ਨਾਲ ਉੱਥੇ ਫਸੇ ਭਾਰਤੀਆਂ ਨੂੰ ਘਰ ਵਾਪਸ ਲਿਆਂਦਾ ਜਾਵੇ। ਇਸ ਲਈ ਭਾਰਤ ਸਰਕਾਰ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਹੁਣ ਤੱਕ ਯੂਕਰੇਨ 'ਚ ਫਸੇ ਕਈ ਭਾਰਤੀਆਂ ਨੂੰ ਘਰ ਲਿਆਂਦਾ ਜਾ ਚੁੱਕਾ ਹੈ। ਯੂਕਰੇਨ 'ਚ ਫਸੇ ਭਾਰਤੀਆਂ ਨੂੰ ਬਚਾਉਣ ਲਈ ਹੁਣ ਰੂਸ ਵੱਲੋਂ ਵੱਡੀ ਪਹਿਲ ਕੀਤੀ ਜਾਵੇਗੀ।

ਯੂਕਰੇਨ ਦੇ ਤਣਾਅ ਵਾਲੇ ਖੇਤਰਾਂ 'ਚ ਫਸੇ ਲੋਕ ਆਪਣੇ ਆਪ ਨੂੰ ਭਾਰਤੀ ਹੋਣ ਦੀ ਨਿਸ਼ਾਨਦੇਹੀ ਕਰਨ ਲਈ ਆਪਣੇ ਹੱਥਾਂ 'ਚ ਤਿਰੰਗੇ ਫੜੇ ਦਿਖਾਈ ਦੇ ਰਹੇ ਹਨ। ਅਜਿਹੇ 'ਚ ਹੁਣ ਰੂਸ ਨੇ ਅਜਿਹੇ ਸਾਰੇ ਲੋਕਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਘਰ ਵਾਪਸ ਭੇਜਣ ਦੀ ਜ਼ਿੰਮੇਵਾਰੀ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਪੀਐੱਮ ਮੋਦੀ ਨਾਲ ਗੱਲਬਾਤ ਤੋਂ ਬਾਅਦ ਪੁਤਿਨ ਨੇ ਆਪਣੇ ਸੈਨਿਕਾਂ ਨੂੰ ਯੂਕਰੇਨ ਵਿੱਚ ਫਸੇ ਭਾਰਤੀਆਂ ਨੂੰ ਵਾਪਸ ਭੇਜਣ ਦੇ ਨਿਰਦੇਸ਼ ਦਿੱਤੇ ਹਨ।