ਰੂਸ ਤੇ ਯੂਕਰੇਨ ਵਿਚਾਲੇ ਜੰਗ ਜਾਰੀ, ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪੁਤਿਨ ਨੂੰ ਯੁੱਧ ਅਪਰਾਧੀ ਐਲਾਨਿਆ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਯੂਕਰੇਨ ਦੇ ਨਾਗਰਿਕਾਂ ਉੱਤੇ ਰੂਸ ਦੇ ਹਮਲੇ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਰੂਸੀ ਹਮਰੁਤਬਾ ਵਲਾਦੀਮੀਰ ਪੁਤਿਨ ਨੂੰ ਜੰਗੀ ਅਪਰਾਧੀ ਕਰਾਰ ਦਿੱਤਾ ਹੈ। ਬਾਇਡਨ ਨੇ ਵ੍ਹਾਈਟ ਹਾਊਸ ਦੌਰਾਨ ਸਮਾਰੋਹ ਦੌਰਾਨ ਕਿਹਾ, ''ਮੈਨੂੰ ਲੱਗਦਾ ਹੈ ਕਿ ਉਹ ਜੰਗੀ ਅਪਰਾਧੀ ਹੈ। ਰੂਸ ਵੱਲੋਂ ਯੂਕਰੇਨ ਉਤੇ ਕੀਤੇ ਗਏ ਹਮਲੇ ਕਾਰਨ ਤਣਾਅ ਵੱਧਦਾ ਜਾ ਰਿਹਾ ਹੈ। ਵੱਖ-ਵੱਖ ਦੇਸ਼ਾਂ ਵੱਲੋਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਪੁਤਿਨ ਨੇ ਯੂਕਰੇਨ ਵਿੱਚ ਜੋ ਕੀਤਾ, ਉਸ ਨੂੰ ਯੁੱਧ ਅਪਰਾਧੀ ਦੇ ਰੂਪ ਵਿੱਚ ਸ਼੍ਰੇਣੀਬੱਧ ਕੀਤਾ ਜਾਣਾ ਚਾਹੀਦਾ ਹੈ।

ਰੂਸੀ ਰਾਸ਼ਟਰਪਤੀ ਦੇ ਦਫ਼ਤਰ ਕ੍ਰੇਮਲਿਨ ਦਾ ਕਹਿਣਾ ਹੈ ਕਿ ਵਲਾਦੀਮੀਰ ਪੁਤਿਨ ਬਾਰੇ ਅਮਰੀਕੀ ਰਾਸ਼ਟਰਪਤੀ ਜੋਅ ਬਾਈਡਨ ਦੀ ਟਿੱਪਣੀ ਸਵੀਕਾਰ ਕਰਨ ਯੋਗ ਅਤੇ ਮੁਆਫ਼ ਕਰਨ ਯੋਗ ਨਹੀਂ ਹੈ। ਯੂਕਰੇਨ 'ਤੇ ਰੂਸ ਦੇ ਹਮਲੇ ਪਿਛੋਂ ਅਮਰੀਕੀ ਰਾਸ਼ਟਰਪਤੀ ਵੱਲੋਂ ਪੂਤਿਨ ਖ਼ਿਲਾਫ਼ ਕੀਤੀ ਗਈ ਇਹ ਸਭ ਤੋਂ ਤਿੱਖੀ ਟਿੱਪਣੀ ਹੈ। ਰਾਸ਼ਟਰਪਤੀ ਜੋਅ ਬਾਈਡਨ ਨੇ ਕਿਹਾ ਕਿ ਅਮਰੀਕਾ ਰੂਸ ਵਿਰੁੱਧ ਆਪਣੀ ਰੱਖਿਆ ਵਿੱਚ ਸਹਾਇਤਾ ਲਈ ਯੂਕਰੇਨ ਨੂੰ ਹੋਰ ਐਂਟੀ-ਏਅਰਕ੍ਰਾਫਟ ਵਾਹਨ, ਹਥਿਆਰ ਤੇ ਡ੍ਰੋਨ ਭੇਜ ਰਿਹਾ ਹੈ।