ਰੂਸ-ਯੂਕਰੇਨ ਯੁੱਧ : ਰੂਸ ਨੇ ਫੇਸਬੁੱਕ, ਟਵਿੱਟਰ ਤੇ ਯੂਟਿਊਬ ‘ਤੇ ਲਾਈ ਪਾਬੰਦੀ, ਇਹ ਹੈ ਕਾਰਨ

by jaskamal

ਨਿਊਜ਼ ਡੈਸਕ : ਫੇਸਬੁੱਕ ਖਿਲਾਫ ਸਖ਼ਤ ਕਾਰਵਾਈ ਕਰਦੇ ਹੋਏ ਰੂਸ ਨੇ ਦੇਸ਼ 'ਚ ਫੇਸਬੁੱਕ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਰੂਸ-ਯੂਕਰੇਨ ਯੁੱਧ ਦੇ ਵਿਚਕਾਰ ਮਾਸਕੋ ਨੇ ਦੇਸ਼ 'ਚ ਟਵਿੱਟਰ ਤੇ ਯੂਟਿਊਬ ਦੇ ਨਾਲ-ਨਾਲ ਫੇਸਬੁੱਕ ਨੂੰ ਬਲੌਕ ਕਰ ਦਿੱਤਾ ਹੈ। ਇਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਰੂਸੀ ਕੰਪਨੀਆਂ ਪ੍ਰਤੀ ਪੱਖਪਾਤੀ ਰਵੱਈਆ ਅਪਣਾਉਣ ਦਾ ਦੋਸ਼ ਹੈ। ਇਸ ਦੇ ਨਾਲ ਹੀ ਫੇਸਬੁੱਕ ਵੱਲੋਂ ਜਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਰੂਸ ਨੇ ਆਪਣੇ ਫੈਸਲੇ ਨਾਲ ਲੋਕਾਂ ਨੂੰ ਭਰੋਸੇਯੋਗ ਜਾਣਕਾਰੀ ਤੋਂ ਵਾਂਝਾ ਕਰ ਦਿੱਤਾ ਹੈ।

 ਰੂਸ ਦੀ ਸੈਂਸਰਸ਼ਿਪ ਏਜੰਸੀ ਰੋਸਕੋਮਨਾਡਜ਼ੋਰ ਨੇ ਫੇਸਬੁੱਕ 'ਤੇ ਰੂਸੀ ਮੀਡੀਆ ਨਾਲ ਪੱਖਪਾਤ ਕਰਨ ਦਾ ਦੋਸ਼ ਲਾਇਆ ਹੈ। ਇਕ ਨਿੱਜੀ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਰੂਸੀ ਸਰਕਾਰ ਦੀ ਸੈਂਸਰਸ਼ਿਪ ਏਜੰਸੀ ਨੇ ਫੇਸਬੁੱਕ 'ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ। ਫੇਸਬੁੱਕ 'ਤੇ ਪਾਬੰਦੀ ਲਗਾਉਣ ਤੋਂ ਬਾਅਦ ਰੂਸ ਨੇ ਟਵਿਟਰ 'ਤੇ ਵੀ ਕਾਰਵਾਈ ਕੀਤੀ ਹੈ। ਰੂਸ ਵਿਚ ਟਵਿੱਟਰ ਦੀ ਪਹੁੰਚ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।