ਸਾਇਬੇਰੀਆ (ਦੇਵ ਇੰਦਰਜੀਤ)- ਸਾਇਬੇਰੀਆ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿਥੇ ਇੱਕ ਰੂਸੀ ਜਹਾਜ਼ ਲਾਪਤਾ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ ਵਿਚ ਘੱਟੋ ਘੱਟ 13 ਲੋਕ ਸਵਾਰ ਸਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਜਹਾਜ਼ ਨਾਲ ਸੰਪਰਕ ਟੁੱਟ ਚੁੱਕਿਆ ਹੈ, ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਪਿਛਲੇ 10 ਦਿਨਾਂ ਵਿੱਚ ਰੂਸ ਦੇ ਜਹਾਜ਼ ਦੇ ਅਚਾਨਕ ਲਾਪਤਾ ਹੋਣ ਦੀ ਇਹ ਦੂਜੀ ਘਟਨਾ ਹੈ।
ਇਸ ਤੋਂ ਪਹਿਲਾਂ 6 ਜੁਲਾਈ ਨੂੰ 28 ਲੋਕਾਂ ਨੂੰ ਲੈ ਕੇ ਜਾ ਰਹੇ ਯਾਤਰੀ ਜਹਾਜ਼ ਦਾ ਸੰਪਰਕ ਟੁੱਟ ਗਿਆ ਸੀ, ਅਗਲੇ ਹੀ ਦਿਨ ਇਹ ਪਹਾੜਾਂ ਵਿੱਚ ਕ੍ਰੈਸ਼ ਮਿਲਿਆ ਸੀ।


