ਮਾਸਕੋ (Nri Media) : ਕੈਬਨਿਟ ਅਤੇ ਸੰਵਿਧਾਨ ਵਿੱਚ ਸੁਧਾਰਾਂ ਦੀ ਜ਼ਰੂਰਤ ਬਾਰੇ ਸੰਬੋਧਨ ਤੋਂ ਕੁੱਝ ਸਮਾਂ ਬਾਅਦ ਰੂਸ ਦੇ ਪ੍ਰਧਾਨ ਮੰਤਰੀ ਦਮਿਤਰੀ ਮੇਦਵੇਦੇਵ ਨੇ ਆਪਣਾ ਅਸਤੀਫ਼ਾ ਵਲਾਦੀਮੀਰ ਪੁਤਿਨ ਨੂੰ ਸੌਂਪ ਦਿੱਤਾ। ਪੁਤਿਨ ਨੇ ਮੇਦਵੇਦੇਵ ਦੀਆਂ ਸੇਵਾਵਾਂ ਲਈ ਧੰਨਵਾਦ ਕੀਤਾ ਹੈ।
ਹਾਲਾਂਕਿ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਤਰੀ ਮੰਡਲ ਨਿਰਧਾਰਤ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਿਹਾ ਹੈ। ਪ੍ਰਧਾਨਮੰਤਰੀ ਵਜੋਂ ਸੇਵਾ ਨਿਭਾਉਣ ਤੋਂ ਪਹਿਲਾਂ ਉਹ 2008-12 ਦੇ ਵਿਚਕਾਰ ਦੇਸ਼ ਦੇ ਰਾਸ਼ਟਰਪਤੀ ਵਜੋਂ ਵੀ ਸੇਵਾਵਾਂ ਦੇ ਚੁੱਕੇ ਹਨ।



