ਰੂਸ ਦਾ ਵੱਡਾ ਬਿਆਨ ਕਿਹਾ -‘ਲੋੜ ਪਈ ਤਾਂ ਕਰਾਂਗੇ ਪਰਮਾਣੂ ਹਥਿਆਰਾਂ ਦੀ ਵਰਤੋਂ’

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੂਸ ਅਤੇ ਯੂਕ੍ਰੇਨ ਵਿਚਾਲੇ ਜੰਗ ਸ਼ੁਰੂ ਹੋਏ ਨੂੰ ਹੁਣ 28 ਦਿਨ ਹੋ ਗਏ ਹਨ। ਪੁਤਿਨ ਦੀ ਫ਼ੌਜ ਨੇ ਪੂਰਬੀ ਯੂਕ੍ਰੇਨ ਦੇ ਇਕ ਛੋਟੇ ਜਿਹੇ ਦੇਸ਼ ਦਾ ਨਕਸ਼ਾ ਪੂਰੀ ਤਰ੍ਹਾਂ ਬਦਲ ਦਿੱਤਾ ਹੈ। ਕ੍ਰੇਮਲਿਨ ਦੇ ਬੁਲਾਰੇ ਨੇ ਕਿਹਾ ਕਿ ਘਰੇਲੂ ਸੁਰੱਖਿਆ ਨੂੰ ਲੈ ਕੇ ਸਾਡਾ ਇਕ ਸਿਧਾਂਤ ਹੈ ਅਤੇ ਇਹ ਜਨਤਕ ਹੈ। ਤੁਸੀਂ ਪ੍ਰਮਾਣੂ ਹਥਿਆਰਾਂ ਦੀ ਵਰਤੋਂ ਕਰਨ ਦੇ ਸਾਰੇ ਕਾਰਨ ਪੜ੍ਹ ਸਕਦੇ ਹੋ। ਇਸ ਲਈ ਜੇਕਰ ਸਾਡੇ ਦੇਸ਼ ਲਈ ਹੋਂਦ ਨੂੰ ਖਤਰਾ ਪੈਦਾ ਹੁੰਦਾ ਹੈ, ਤਾਂ ਇਸਦੀ ਵਰਤੋਂ ਸਾਡੇ ਸਿਧਾਂਤਾਂ ਅਨੁਸਾਰ ਕੀਤੀ ਜਾ ਸਕਦੀ ਹੈ। ਕੁਝ ਦਿਨਾਂ ਬਾਅਦ ਹੀ ਪੁਤਿਨ ਨੇ ਘੋਸ਼ਣਾ ਕੀਤੀ ਕਿ ਉਸ ਨੇ ਦੇਸ਼ ਦੇ ਪ੍ਰਮਾਣੂ ਬਲਾਂ ਨੂੰ ਹਾਈ ਅਲਰਟ 'ਤੇ ਰੱਖਿਆ ਹੈ। ਪੁਤਿਨ ਦੇ ਇਸ ਐਲਾਨ ਨੇ ਪੂਰੀ ਦੁਨੀਆ ਦੀ ਚਿੰਤਾ ਵਧਾ ਦਿੱਤੀ

ਦੁਨੀਆ ਇਸ ਲਈ ਵੀ ਚਿੰਤਤ ਹੈ ਕਿਉਂਕਿ ਰੂਸ ਕੋਲ ਦੁਨੀਆ ਵਿਚ ਸਭ ਤੋਂ ਜ਼ਿਆਦਾ ਪ੍ਰਮਾਣੂ ਹਥਿਆਰ ਹਨ। ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਕਿ ਜੇਕਰ ਤੀਜਾ ਵਿਸ਼ਵ ਯੁੱਧ ਹੋਇਆ ਤਾਂ ਇਹ ਪ੍ਰਮਾਣੂ ਹਥਿਆਰਾਂ ਨਾਲ ਲੜਿਆ ਜਾਵੇਗਾ। ਹਾਲ ਹੀ 'ਚ ਯੂਕ੍ਰੇਨ ਦੇ ਰਾਸ਼ਟਰਪਤੀ ਨੇ ਕਿਹਾ ਸੀ ਕਿ ਉਹ ਪੁਤਿਨ ਨਾਲ ਗੱਲ ਕਰਨ ਲਈ ਤਿਆਰ ਹਨ ਪਰ ਜੇਕਰ ਇਸ ਦਾ ਹੱਲ ਨਾ ਹੋਇਆ ਤਾਂ ਤੀਜਾ ਵਿਸ਼ਵ ਯੁੱਧ ਹੋ ਸਕਦਾ ਹੈ।