1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੇ ਕੱਢਿਆ ਕੈਂਡਲ ਮਾਰਚ

by

ਨਵੀਂ ਦਿੱਲੀ (Vikram Sehajpal) : 1984 ਸਿੱਖ ਕਤਲੇਆਮ ਦੀ 35ਵੀਂ ਵਰ੍ਹੇਗੰਢ ਮੌਕੇ ਸ਼ੁੱਕਰਵਾਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਤੋਂ 84 ਦੇ ਪੀੜਤ ਪਰਿਵਾਰ ਵੱਲੋਂ ਕੈਂਡਲ ਮਾਰਚ ਕੱਢਿਆ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਡਲ ਮਾਰਚ ਕੱਢ 1984 ਸਿੱਖ ਕਤਲੇਆਮ ਦੇ ਪੀੜਤਾਂ ਨੂੰ ਸ਼ਰਧਾਂਜਲੀ ਦਿੱਤੀ ਗਈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਹਜ਼ਾਰਾਂ ਲੋਕਾਂ ਨੇ ਕੈਂਡਲ ਮਾਰਚ 'ਚ ਹਿੱਸਾ ਲਿਆ।

ਇਸ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਨੇ 35 ਸਾਲ ਦੋਸ਼ੀਆਂ ਨੂੰ ਬਚਾਅ ਕੇ ਰੱਖਿਆ ਹੈ। ਇਨਸਾਫ਼ ਦੀ ਮੰਗ ਕਰਦੇ ਹੋਏਅ ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਬਾਕੀ ਦੋਸ਼ੀਆਂ ਨੂੰ ਸਜ਼ਾ ਮਿਲਣ ਤੱਕ ਜਾਰੀ ਰਹੇਗਾ। ਦੂਜੇ ਪਾਸੇ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ 84 ਦੇ ਕਾਤਲਾਂ ਨੂੰ ਬਚਾਉਣ ਵਾਲੇ ਵੀ ਗੁਨਾਹਗਾਰ ਹਨ। ਉਨ੍ਹਾਂ ਜਲਦ ਇਨਸਾਫ਼ ਦੀ ਉਮੀਦ ਜਤਾਈ ਹੈ। ਦੱਸਣਯੋਗ ਹੈ ਕਿ 1984 ‘ਚ ਹੋਏ ਸਿੱਖ ਕਤਲੇਆਮ ਨੂੰ ਦਹਾਕਿਆਂ ਹੋ ਗਏ ਹਨ ਪਰ 35 ਸਾਲ ਬਾਅਦ ਵੀ ਪੀੜਤ ਪਰਿਵਾਰਾਂ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। 

1984 ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਹੋਈ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਦੇ ਜ਼ਖਮ ਅਜੇ ਵੀ ਅੱਲ੍ਹੇ ਹਨ। ਇਹ ਕੈਂਡਲ ਮਾਰਚ ਗੁਰਦੁਆਰਾ ਬੰਗਲਾ ਸਾਹਿਬ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਤੱਕ 'ਚ ਬਣੀ 1984 ਕਤਲੇਆਮ ਦੀ ਯਾਦਗਾਰ ਸੱਚ ਦੀ ਕੰਧ ਤੱਕ ਕੱਢਿਆ ਗਿਆ ਹੈ।

More News

NRI Post
..
NRI Post
..
NRI Post
..