ਵੱਡੀ ਖਬਰ – PGI ‘ਚ ਭਰਤੀ ਬੀਬੀ ਹਰਸਿਮਰਤ ਕੌਰ ਬਾਦਲ

by vikramsehajpal

ਵੈੱਬ ਡੈਸਕ (ਐਨ.ਆਰ.ਆਈ. ਮੀਡਿਆ) : ਸਾਬਕਾ ਕੈਬਿਨੇਟ ਮੰਤਰੀ ਅਤੇ ਬਠਿੰਡਾ ਤੋਂ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਸਾਂਹ ਲੈਣ ਵਿੱਚ ਮੁਸ਼ਕਿਲ ਆਉਣ ਤੋਂ ਬਾਅਦ ਚੰਡੀਗੜ੍ਹ ਦੇ ਪੀਜੀਆਈ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਦੱਸ ਦਈਏ ਕਿ ਪੀਜੀਆਈ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਐਮਰਜੈਂਸੀ ਵਾਰਡ ਦੇ ਏਕਾਂਤਵਾਸ ਵਾਲੇ ਕਮਰੇ ਵਿੱਚ ਵਿੱਚ ਰੱਖਿਆ ਗਿਆ ਹੈ। ਉਨ੍ਹਾਂ ਦੀ ਨਬਜ਼ਾਂ ਫ਼ਿਲਹਾਲ ਠੀਕ ਹਨ ਅਤੇ ਉਨ੍ਹਾਂ ਨੂੰ ਕੋਵਿਡ-19 ਦੇ ਹਿਦਾਇਤਾਂ ਦੇ ਅਧੀਨ ਚੈਕ ਕੀਤਾ ਜਾ ਰਿਹਾ ਹੈ।

ਉਥੇ ਹੀ ਅਕਾਲੀ ਦਲ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਨਵੀਂ ਦਿੱਲੀ ਵਿਖੇ ਕੋਵਿਡ-19 ਦੇ ਟੈਸਟ ਤੋਂ ਬਾਅਦ ਬੀਬਾ ਬਾਦਲ ਦੀ ਕੋਰੋਨਾ ਰਿਪੋਰਟ ਫ਼ਿਲਹਾਲ ਨੈਗੀਟਿਵ ਪਾਈ ਗਈ ਸੀ, ਪਰ ਚੰਡੀਗੜ੍ਹ ਨੂੰ ਮੁੜਦੇ ਸਮੇਂ ਉਨ੍ਹਾਂ ਨੂੰ ਸਾਂਹ ਲੈਣ ਵਿੱਚ ਮੁਸ਼ਕਿਲ ਹੋਣ ਲੱਗ ਪਈ ਸੀ।

More News

NRI Post
..
NRI Post
..
NRI Post
..