ਦੁੱਖਦਾਈ ਖ਼ਬਰ : ਕੈਨੇਡਾ ‘ਚ 25 ਸਾਲਾ ਪੰਜਾਬੀ ਨੌਜਵਾਨ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕੈਨੇਡਾ ਦੇ ਸਰੀ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸੁਲਤਾਨਪੁਰ ਲੋਧੀ ਦੇ ਇੱਕ 25 ਸਾਲਾ ਨੌਜਵਾਨ ਗੁਰਵਿੰਦਰਜੀਤ ਸਿੰਘ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਕਿ ਮੌਤ ਤੋਂ ਪਹਿਲਾਂ ਇਹ ਨੌਜਵਾਨ ਭਾਰੀ ਮਾਨਸਿਕ ਤਣਾਅ ਦੇ ਚਲਦੇ ਹਸਪਤਾਲ 'ਚ ਦਾਖ਼ਲ ਸੀ। ਜਿੱਥੇ ਉਸ ਦਾ ਇਲਾਜ਼ ਚੱਲ ਰਿਹਾ ਸੀ। ਗੁਰਵਿੰਦਰਜੀਤ ਸਿੰਘ 2016 ਵਿੱਚ ਸਟੂਡੈਂਟ ਵੀਜ਼ੇ 'ਤੇ ਕੈਨੇਡਾ ਆਇਆ ਸੀ ਤੇ 2018 ਵਿੱਚ ਉਸ ਨੂੰ PR ਮਿਲ ਗਈ ਸੀ। ਮ੍ਰਿਤਕ ਦਾ ਭਰਾ ਤੇ ਮਾਤਾ ਨਿਊਜ਼ੀਲੈਂਡ ਰਹਿੰਦੇ ਹਨ ਜਦਕਿ ਪਿਤਾ ਦੁਬਈ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ । ਪੁਲਿਸ ਵਲੋਂ ਮੌਤ ਦੇ ਅਸਲੀ ਕਾਰਨ ਦਾ ਪਤਾ ਕੀਤਾ ਜਾ ਰਿਹਾ ਹੈ ।