ਦੁੱਖਦਾਇਕ ਖ਼ਬਰ : 4 ਸਾਲ ਪਹਿਲਾਂ ਵਿਆਹੀ ਕੁੜੀ ਦੀ ਪੱਖੇ ਨਾਲ ਲਟਕੀ ਮਿਲੀ ਲਾਸ਼….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਟਾਲਾ 'ਚ ਪੈਂਦੇ ਪਿੰਡ ਰਜ਼ਾਦਾ ਤੋਂ ਇੱਕ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ 4 ਸਾਲ ਪਹਿਲਾਂ ਵਿਆਹੀ ਕੁੜੀ ਨੂੰ ਫਾਹਾ ਦੇ ਕੇ ਮਾਰ ਦਿੱਤਾ ਗਿਆ । ਪੇਕਾ ਪਰਿਵਾਰ ਵਲੋਂ ਸਹੁਰੇ ਪਰਿਵਾਰ 'ਤੇ ਦੋਸ਼ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੇ ਉਸ ਨੂੰ ਫਾਹਾ ਦੇ ਕੇ ਮਾਰ ਦਿੱਤਾ ਹੈ। ਪੁਲਿਸ ਨੇ ਸੂਚਨਾ ਮਿਲੇ ਦੀ ਮੌਕੇ 'ਤੇ ਪਹੁੰਚ ਕੇ ਘਰ ਦੇ ਕਮਰੇ 'ਚੋ ਪੱਖੇ ਨਾਲ ਲਟਕੀ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਸਹੁਰੇ ਪਰਿਵਾਰ ਖਿਲਾਫ ਮਾਮਲਾ ਦਰਜ ਕਰਕੇ ਅਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕ ਨਵਨੀਤ ਦੇ ਪਿਤਾ ਕੁਲਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਕੁੜੀ ਦਾ ਵਿਆਹ 4 ਸਾਲ ਪਹਿਲਾਂ ਜਸਪ੍ਰੀਤ ਸਿੰਘ ਨਾਲ ਹੋਇਆ ਸੀ। ਜੋ ਕਿ ਫੋਜੀ ਜਵਾਨ ਹੈ, ਜਿਸ ਦੇ 2 ਬੱਚੇ ਤੇ ਬਾਕੀ ਸਹੁਰੇ ਪਰਿਵਾਰ ਵਲੋਂ ਲਗਾਤਾਰ ਉਸ ਨੂੰ ਤੰਗ -ਪ੍ਰੇਸ਼ਾਨ ਕੀਤਾ ਜਾਂਦਾ ਸੀ। ਹੁਣ ਉਹ ਕੁੜੀ ਕੋਲੋਂ ਕਾਰ ਦੀ ਮੰਗ ਕਰ ਰਹੇ ਸੀ ਪਰ ਉਨ੍ਹਾਂ ਨੇ ਆਪਣੇ ਜਵਾਈ ਨੂੰ ਬੁਲਟ ਮੋਟਰਸਾਈਕਲ ਦਿੱਤਾ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਕੁੜੀ ਦੇ ਸਹੁਰੇ ਪਰਿਵਾਰ ਵਲੋਂ ਉਸ ਨੂੰ ਫਾਹਾ ਦੇ ਕੇ ਜਾਨੋ ਮਾਰ ਦਿੱਤਾ ਗਿਆ ਤੇ ਸਾਨੂੰ ਸੂਚਿਤ ਕੀਤਾ। ਜਿਸ ਤੋਂ ਬਾਅਦ ਜਦੋ ਅਸੀਂ ਘਰ ਜਾਂ ਕੇ ਦੇਖਿਆ ਤਾਂ ਉਸ ਦੀ ਲਾਸ਼ ਪਈ ਹੋਈ ਸੀ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।