ਦੁੱਖਦਾਈ ਖ਼ਬਰ : ਘਰ ਦੀ ਛੱਤ ਤੋਂ ਡਿੱਗਣ ਨਾਲ 6 ਸਾਲਾ ਮਾਸੂਮ ਦੀ ਮੌਤ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਦੇ ਪੱਟੀ ਸ਼ਹਿਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਘਰ ਦੇ ਇਕਲੋਤੇ ਪੁੱਤ ਦੀ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਇਸ ਘਟਨਾ ਨਾਲ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ। ਮ੍ਰਿਤਕ ਦੀ ਪਛਾਣ 6 ਸਾਲਾ ਨਵਰੂਪ ਦੇ ਰੂਪ 'ਚ ਹੋਈ ਹੈ। ਘਟਨਾ ਤੋਂ ਬਾਅਦ ਪੂਰੇ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਜਦੋ ਨਵਰੂਪ ਘਰ ਦੀ ਛੱਤ 'ਤੇ ਡੋਰ ਨੂੰ ਹੇਠਾਂ ਸੁੱਟਣ ਲੱਗਾ ਤਾਂ ਅਚਾਨਕ ਉਹ ਆਪ ਵੀ ਛੱਤ ਤੋਂ ਸੜਕ 'ਤੇ ਡਿੱਗ ਗਿਆ। ਜਦੋ ਉਸ ਨੂੰ ਜਖ਼ਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ।