ਦੁੱਖਦਾਈ ਖ਼ਬਰ : ਦਰਦਨਾਕ ਹਾਦਸੇ ਦੌਰਾਨ 19 ਸਾਲਾ ਨੌਜਵਾਨ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਪਟਿਆਲਾ ਦੇ ਮਹਿੰਦਰਾ ਕਾਲਜ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 19 ਸਾਲਾ ਨੌਜਵਾਨ ਅਸ਼ੀਸ਼ ਸ਼ਰਮਾ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਅਸ਼ੀਸ਼ 22 ਨੰਬਰ ਫਾਟਕ ਕੋਲ ਫਾਸਟ ਫੂਡ ਦਾ ਕੰਮ ਕਰਦਾ ਸੀ ਤੇ ਦੇਰ ਰਾਤ ਉਹ 12 ਵਜੇ ਦੇ ਕਰੀਬ ਆਪਣੀ ਸਕੂਟਰੀ 'ਤੇ ਕੰਮ ਤੋਂ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਹੀ ਜਦੋ ਅਸ਼ੀਸ਼ ਮਹਿੰਦਰਾ ਕਾਲਜ ਕੋਲ ਪਹੁੰਚਿਆ ਤਾਂ ਇੱਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।ਹਾਦਸੇ ਦੌਰਾਨ ਇੱਕ ਵਿਅਕਤੀ ਵਲੋਂ ਅਸ਼ੀਸ਼ ਨੂੰ ਜਖ਼ਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ।ਫਿਲਹਾਲ ਪੁਲਿਸ ਵਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ।