ਦੁੱਖਭਰੀ ਖ਼ਬਰ : ਰੋਜ਼ੀ -ਰੋਟੀ ਲਈ ਪਰਦੇਸ ਗਏ ਨੌਜਵਾਨ ਦੀ ਹੋਈ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰੋਜ਼ੀ-ਰੋਟੀ ਲਈ ਇਰਾਕ ਗਏ ਨੌਜਵਾਨ ਦੀ ਸੜਕ ਹਾਦਸੇ ਦੌਰਾਨ ਦਰਦਨਾਕ ਮੌਤ ਹੋਣ ਦੀ ਦੁੱਖਭਰੀ ਖ਼ਬਰ ਸਾਹਮਣੇ ਆ ਰਹੀ ਹੈ। ਇਸ ਘਟਨਾ ਦੀ ਸੂਚਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸੋਗ ਦੀ ਲਹਿਰ ਛਾ ਗਈ । ਨੌਜਵਾਨ ਦੀ ਮ੍ਰਿਤਕ ਦੇਹ ਪਿੰਡ ਛੋਕਰਾਂ ਪਹੁੰਚਣ 'ਤੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਮ੍ਰਿਤਕ ਦੇ ਪਰਿਵਾਰਿਕ ਮੈਬਰਾਂ ਨੇ ਦੱਸਿਆ ਕਿ ਮ੍ਰਿਤਕ ਹਰਕਮਲ ਕੁਮਾਰ ਪਿੰਡ ਛੋਕਰਾਂ (ਜਲੰਧਰ ) ਇਰਾਕ ਦੇ ਸ਼ਹਿਰ ਇਰਬਲ 'ਚ ਕੰਮ ਕਰਦਾ ਸੀ। ਬੀਤੀ ਦਿਨੀਂ ਉਹ ਆਪਣੇ ਸਾਥੀ ਨਾਲ ਕੰਮ 'ਤੇ ਜਾ ਰਿਹਾ ਸੀ ਕਿ ਉਨ੍ਹਾਂ ਦੇ ਵਾਹਨ ਦੀ ਇੱਕ ਦੂਜੇ ਵਾਹਨ ਨੇ ਭਿਆਨਕ ਟੱਕਰ ਮਾਰ ਦਿੱਤੀ । ਇਸ ਹਾਦਸੇ ਦੌਰਾਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ ।